Share on Facebook Share on Twitter Share on Google+ Share on Pinterest Share on Linkedin 20 ਹੋਰ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕਾਂ’ ਵਜੋਂ ਕੀਤਾ ਜਾਵੇਗਾ ਅਪਗਰੇਡ: ਸਿਵਲ ਸਰਜਨ ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ, ਮੁਰੰਮਤ ਤੇ ਉਸਾਰੀ ਕਾਰਜਾਂ ਲਿਆ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ: ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਸਿਹਤ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਚੈਕਿੰਗ ਕੀਤੀ ਅਤੇ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਮੁਰੰਮਤ ਅਤੇ ਉਸਾਰੀ ਕਾਰਜਾਂ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਬਹੁਤ ਛੇਤੀ ਮੁਹਾਲੀ ਜ਼ਿਲ੍ਹੇ ਦੇ 20 ਹੋਰ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਜੋਂ ਅਪਗਰੇਡ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਲਾਂਡਰਾਂ, ਮਜਾਤ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸੰਤੇਮਾਜਰਾ ਦਾ ਦੌਰਾ ਕਰਕੇ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਮੁੰਡੀ ਖਰੜ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਮੁਰੰਮਤ ਅਤੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਮੁਰੰਮਤ ਅਤੇ ਲੋੜ ਅਨੁਸਾਰ ਕੀਤੀ ਜਾ ਰਹੀ ਉਸਾਰੀ ਦਾ ਕੰਮ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਉਸਾਰੀ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਿਹਤ ਕੇਂਦਰ ਦੇ ਵੱਖ-ਵੱਖ ਕਮਰਿਆਂ ਵਿੱਚ ਜਾ ਕੇ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਅਤੇ ਲੋੜੀਂਦੇ ਡਾਕਟਰੀ ਸਾਜ਼ੋ-ਸਮਾਨ, ਦਵਾਈਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ 20 ਹੋਰ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਅਪਗਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਕਲੀਨਿਕਾਂ ਵਿੱਚ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਰਕਾਰ ਦੀ ਯੋਜਨਾ ਮੁਤਾਬਕ ਇਨ੍ਹਾਂ ਕੇਂਦਰਾਂ ਨੂੰ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਆਪਣੇ ਘਰ ਨੇੜੇ ਹੀ ਚੰਗੀਆਂ ਸਹੂਲਤਾਂ ਮਿਲਣਗੀਆਂ। ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿੱਚ ਹੀ ਉਪਲਬਧ ਦਵਾਈਆਂ ਦਿੱਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ