nabaz-e-punjab.com

ਸੋਹਾਣਾ ਕੈਂਪ ਵਿੱਚ 200 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਬੈਦਵਾਨ ਸਪੋਰਟਸ ਕਲੱਬ ਸੋਹਾਣਾ ਵੱਲੋਂ ਅੱਜ ਦੂਜਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਲੇਬਰਫੈਡ ਪੰਜਾਬ ਦੇ ਐਮਡੀ ਅਤੇ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਪਿੰਡ ਪੱਧਰ ’ਤੇ ਖੂਨਦਾਨ ਲਹਿਰ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਇਸ ਸਬੰਧੀ ਯੂਥ ਵਿੰਗ ਅਤੇ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਅਤੇ ਯੂਥ ਕਲੱਬਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਿਰੇ ਨਹੀਂ ਚੜ੍ਹਦੀ ਹੈ।
ਇਹ ਜਾਣਕਾਰੀ ਦਿੰਦਿਆਂ ਦਿਨੇਸ਼ ਚੌਧਰੀ ਨੇ ਦੱਸਿਆ ਕਿ ਇਸ ਕੈਂਪ ਵਿੱਚ 200 ਵਿਅਕਤੀਆਂ ਨੇ ਖੂਨਦਾਨੀ ਖੂਨਦਾਨ ਕੀਤਾ। ਜਿਨ੍ਹਾਂ ਨੂੰ ਕਲੱਬ ਵੱਲੋਂ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਰੋਡਾ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਅਰੁਣ ਸ਼ਰਮਾ, ਆਰਪੀ ਸ਼ਰਮਾ, ਕਮਲਜੀਤ ਕੌਰ (ਸਾਰੇ ਅਕਾਲੀ ਕੌਂਸਲਰ) ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਮਹਿੰਦਰ ਸਿੰਘ, ਹਰਿੰਦਰ ਸਿੰਘ ਛਿੰਦਾ, ਦਵਿੰਦਰ ਸਿੰਘ ਬੌਬੀ ਅਤੇ ਹਰਪ੍ਰੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…