nabaz-e-punjab.com

ਸਰਕਾਰੀ ਕਾਲਜ ਮੁਹਾਲੀ ਵਿੱਚ 21 ਦਿਨਾਂ ਤੋਂ ਚਲ ਰਹੀ ਕੰਪਿਊਟਰ ਵਰਕਸ਼ਾਪ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ
ਇੱਥੋਂ ਦੇ ਫੇਜ਼ 6 ਵਿੱਚ ਸਥਿਤ ਸਰਕਾਰੀ ਕਾਲਜ ਮੁਹਾਲੀ ਵਿਖੇ ਪਿਛਲੇ 21 ਦਿਨਾਂ ਤੋਂ ਚਲ ਰਹੀ ਕੰਪਿਊਟਰ ਵਰਕਸ਼ਾਪ ਦਾ ਅੱਜ ਸਮਾਪਨ ਸਮਾਰੋਹ ਹੋਇਆ। ਇਸ ਵਰਕਸ਼ਾਪ ਵਿੱਚ ਕੰਪਿਊਟਰ ਬੇਸਿਕ, ਐਮ.ਐਸ. ਆਫ਼ਿਸ, ਵਰਡ, ਐਕਸਲ ਅਤੇ ਇੰਟਰਨੈੱਟ ਬਾਰੇ ਜਾਣਕਾਰੀ ਦਿੱਤੀ ਗਈ। ਅੱਜ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਫੀਡ ਬੈਕ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਵਰਕਸ਼ਾਪ ਤੋਂ ਬਹੁਤ ਹੀ ਫਾਇਦਾ ਹੋਇਆ ਹੈ। ਇਸ ਸਮਾਰੋਹ ਦੇ ਮੁੱਖ ਮਹਿਮਾਨ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕੋਮਲ ਬਰੋਕਾ ਜੀ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੇ ਇਸ ਕੋਰਸ ਦਾ ਭਰਪੂਰ ਲਾਹਾ ਲਿਆ। ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।
ਇਸ ਕੋਰਸ ਨੂੰ ਸਫਲਤਾ ਪੂਰਵਕ ਚਲਾਉਣ ਵਾਲੇ ਅਧਿਆਪਕ ਸਾਹਿਬਾਨ ਪ੍ਰੋ. ਬਲਵਿੰਦਰ ਸਿੰਘ ਸੰਧੂ, ਪ੍ਰੋ. ਨਵਨੀਤ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਮਨਜੀਤ ਕੌਰ, ਮਿਸ ਰੁਪਿੰਦਰ ਕੌਰ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਗਏ। ਇਸ ਦੌਰਾਨ ਦੇ ਕੋਆਰਡੀਨੇਟਰ ਡਾ. ਅਮਰਜੀਤ ਕੌਰ ਸੰਧੂ ਨੇ ਇਸ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਅਖੀਰ ਵਿੱਚ ਡਾ. ਜੀ.ਐਸ. ਸੇਖੋਂ ਨੇ ਸਮਾਰੋਹ ਵਿੱਚ ਸ਼ਾਮਲ ਸਭਨਾਂ ਦਾ ਕਾਲਜ ਦੀ ਤਰਫੋਂ ਧੰਨਵਾਦ ਕੀਤਾ। ਇਸ ਤੋਂ ਇਲਾਵਾ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਅਤੇ ਹੋਰ ਸੀਨੀਅਰ ਸਟਾਫ਼ ਮੈਂਬਰਾਂ ਡਾ. ਜਸਵਿੰਦਰ ਕੌਰ, ਪ੍ਰੋ. ਹਰਜੀਤ ਗੁਜਰਾਲ ਅਤੇ ਡਾ. ਗੁਰਪ੍ਰੀਤ ਕੌਰ, ਪ੍ਰੋ. ਘਣਸ਼ਾਮ ਸਿੰਘ ਤੋਂ ਇਲਾਵਾ ਬਹੁਤ ਸਾਰੇ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਰਹੇ।

Load More Related Articles

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…