Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 210 ਨਵੇਂ ਮਾਮਲੇ, 2 ਮੌਤਾਂ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10745 ’ਤੇ ਪੁੱਜੀ, 1765 ਐਕਟਿਵ ਕੇਸ, 157 ਨੂੰ ਮਿਲੀ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 210 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 745 ’ਤੇ ਪਹੁੰਚ ਗਈ ਹੈ। ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 199 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 157 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ 75 ਸਾਲਾ ਬਜ਼ੁਰਗ ਅੌਰਤ ਦੀ ਮੌਤ ਹੋ ਗਈ। ਉਹ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਸੀ। ਮੁਹਾਲੀ ਦੇ ਸੈਬਲੀ ਹਸਪਤਾਲ ਵਿੱਚ ਜੇਰੇ ਇਲਾਜ ਪਿੰਡ ਖਾਨਪੁਰ ਦੇ 48 ਸਾਲਾ ਪੁਰਸ਼ ਨੇ ਦਮ ਤੋੜ ਦਿੱਤਾ। ਡੀਸੀ ਨੇ ਦੱਸਿਆ ਕਿ ਅੱਜ 210 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 186 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ ਸੱਤ, ਲਾਲੜੂ ਵਿੱਚ 1, ਬਨੂੜ ਵਿੱਚ 3, ਘੜੂੰਆਂ ਵਿੱਚ ਦੋ, ਢਕੌਲੀ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1765 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 8781 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …