ਕੌਮੀ ਲੋਕ ਅਦਾਲਤ ਵਿੱਚ 2117 ਕੇਸਾਂ ਦਾ ਨਿਪਟਾਰਾ, 70,48,05,198 ਕੀਮਤ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾੜੀ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਯੋਗ ਅਗਵਾਈ ਵਿੱਚ ਅੱਜ ਕੌਮੀ ਲੋਕ ਅਦਾਲਤ ਲਗਈ ਗਈ। ਇਸ ਸਬੰਧੀ ਜ਼ਿਲ੍ਹਾ ਅਦਾਲਤ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਬਾਰਦਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਿਖਾ ਗੋਇਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਜੀਐਸ ਸੇਖੋਂ, ਚੀਫ਼ ਜੁਡੀਸ਼ਲ ਮੈਜਿਸਟਰੇਟ ਪਮੇਲਪ੍ਰੀਤ ਗਰੇਵਾਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀਮਤੀ ਰੁਚੀ ਸਵਪਨ ਸ਼ਰਮਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਪਪਨੀਤ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਖਿਆਤੀ ਗੋਇਲ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਏ.ਐਸ. ਨਾਰੰਗ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਇੰਡਸਟਰੀਅਲ ਟ੍ਰਿਬਿਊਨਲ ਕਰਮਜੀਤ ਸਿੰਘ ਸੁੱਲਰ ਨੇ ਕੀਤੀ।
ਇਸ ਤੋਂ ਇਲਾਵਾ ਸਬ-ਡਿਵੀਜ਼ਨ, ਡੇਰਾਬੱਸੀ ਵਿੱਚ 3 ਬੈਂਚ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਪਵਲੀਨ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਗੌਰਵ ਦੱਤਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਜਗਮੀਤ ਸਿੰਘ, ਸਬ-ਡਿਵੀਜ਼ਨ ਖਰੜ ਵਿਖੇ 4 ਬੈਂਚ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ਼ਿਲਪੀ ਗੁਪਤਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕ੍ਰਿਸ਼ਨਾ ਨੁਜਾ ਮਿੱਤਲ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਅੰਕਿਤਾ ਗੁਪਤਾ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸੁਦੀਪਾ ਕੌਰ ਦੀ ਅਗਵਾਈ ਵਿੱਚ ਬਣਾਏ ਗਏ। ਇਸ ਰਾਸ਼ਟਰੀ ਲੋਕ ਅਦਾਲਤ ਲਈ ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਆਧਾਰ ਉਤੇ ਨਿਪਟਾਰੇ ਲਈ ਰੱਖੇ। ਲੋਕ ਅਦਾਲਤ ਵਿੱਚ ਕੁੱਲ 5880 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ’ਚੋਂ 2117 ਕੇਸਾਂ ਦਾ ਨਿਬੇੜਾ ਕਰਕੇ ਕੁੱਲ 70,48,05,198 ਕੀਮਤ ਦੇ ਐਵਾਰਡ ਪਾਸ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਫੈਸਲਾ ਹੋਣ ਉਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਵੀ ਨਹੀਂ ਪੈਂਦੀ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…