nabaz-e-punjab.com

ਖੂਨਦਾਨ ਕੈਂਪ ਵਿੱਚ 218 ਵਿਅਕਤੀਆਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਡਿਪਲਾਸਟ ਗਰੁੱਪ, ਰੋਟਰੀ ਕਲੱਬ ਅਤੇ ਰੈੱਡ ਕਰਾਸ ਮੋਹਾਲੀ ਦੇ ਸਹਿਯੋਗ ਨਾਲ ਅੱਠਵਾਂ ਵਿਸ਼ਾਲ ਖੂਨਦਾਨ ਕੈਂਪ ਸਵਰਗੀ ਸ੍ਰੀ ਪਿਆਰੇ ਲਾਲ ਜੀ (ਫਾਊਂਡਰ ਡਿਪਲਾਸਟ) ਦੀ ਸਦੀਵੀ ਯਾਦ ਵਿੱਚ ਲਗਵਾਇਆ ਗਿਆ। ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦੌਰਾਨ 218 ਸਵੈ ਇੱਛਤ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਅਤੇ ਖੂਨ ਦੇ ਯੂਨਿਟ ਪੀ.ਜੀ.ਆਈ. ਦੀ ਟੀਮ ਵੱਲੋਂ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕੀਤਾ ਅਤੇ ਨੌਜਵਾਨਾਂ ਦਾ ਖੂਨਦਾਨ ਪ੍ਰਤੀ ਉਤਸ਼ਾਹ ਵੇਖਣ ਵਾਲਾ ਸੀ। ਨੌਜਵਾਨਾਂ ਨੂੰ ਉਨ੍ਹਾਂ ਕਿਹਾ ਕਿ ਖੂਨਦਾਨ ਲਹਿਰ ਨੂੰ ਘਰ ਘਰ ਪਹੁੰਚਾਉਣ ਦੀ ਸਖ਼ਤ ਲੋੜ ਹੈ ਤਾਂ ਜੋ ਖੂਨ ਦੀ ਮੰਗ ਅਤੇ ਪੂਰਤੀ ਨੂੰ ਸੰਤੁਲਿਤ ਕੀਤਾ ਜਾ ਸਕੇ। ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨ ਤੋਂ ਘਬਰਾਉਣਾ ਨਹੀਂ ਚਾਹੀਦਾ।
ਕੈਂਪ ਦਾ ਉਦਘਾਟਨ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਸਾਹਿਬ ਵਾਲਿਆਂ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ. ਕੁਲਵੰਤ ਸਿੰਘ ਮੇਅਰ ਐੱਸ.ਏ.ਐੱਸ ਨਗਰ ਪਹੁੰਚੇ। ਉਨ੍ਹਾਂ ਕਿਹਾ ਕਿ ਖੂਨਦਾਨ ਅੱਜ ਸਮੇਂ ਦੀ ਮੁੱਖ ਲੋੜ ਹੈ, ਗਰਮੀਆਂ ਦੇ ਮੌਸਮ ਵਿੱਚ ਖੂਨ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਇਸ ਲਈ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਹੋਰ ਉਤਸ਼ਾਹ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸੁਸਾਇਟੀ ਦੇ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਸ. ਪੇ੍ਰਮ ਸਿੰਘ ਚੰਦੂਮਾਜਰਾ, ਮੈਂਬਰ ਪਾਰਲੀਆਮੈਂਟ ਸ੍ਰੀ ਅਨੰਦਪੁਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਸਾਇਟੀ ਕਾਫੀ ਲੰਮੇ ਸਮੇਂ ਤੋਂ ਲਗਾਤਾਰ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਵੱਧ ਰਹੀ ਹੈ। ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਥੇਬੰਦਕ ਸਕੱਤਰ ਅਕਾਲੀ ਦਲ ਬਾਦਲ ਨੇ ਆਏ ਹੋਏ ਡੋਨਰਾਂ ਅਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਸੁਸਾਇਟੀ ਵਿੱਚ ਕੰਮ ਕਰਨ ਵਾਲੇ ਵਾਲੰਟੀਅਰਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹੈ ਜੋ ਕਿ ਅੱਜ ਦੀ ਸਿਹਤਮੰਦ ਅਤੇ ਨਵੀ ਸੋਚ ਦਾ ਪ੍ਰਤੀਕ ਹੈ।
ਅਕਾਲੀ ਆਗੂ ਤੇ ਸੰਸਦ ਮੈਂਬਰ ਪੇ੍ਰਮ ਸਿੰਘ ਚੰਦੂਮਾਜਰਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ ਨੇ ਸੁਸਾਇਟੀ ਨੂੰ ਉਤਸ਼ਾਹਿਤ ਕਰਦੇ ਹੋਏ ਮਾਇਕ ਮਦਦ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਅਤੇ ਲੋਕ ਭਲਾਈ ਦੇ ਕੰਮ ਹੋਰ ਉਤਸ਼ਾਹ ਨਾਲ ਕੀਤੇ ਜਾਣ। ਇਸ ਮੌਕੇ ਤੇ ਇਸ ਮੌਕੇ ਏ.ਕੇ. ਗੁਪਤਾ ਮੈਡੀਕਲ ਸੁਪਰਡੈਂਟ ਪੀ.ਜੀ.ਆਈ., ਰਵਿੰਦਰ ਕ੍ਰਿਸ਼ਨ ਜੀ ਸੀਨੀਅਰ ਐਡਵੋਕੇਟ ਚੰਡੀਗੜ੍ਹ, ਸਾਬਕਾ ਡਿਪਟੀ ਕਮਿਸ਼ਨਰ ਮੋਹਾਲੀ ਸ. ਤੇਜਿੰਦਰ ਪਾਲ ਸਿੰਘ ਸਿੱਧੂ, ਮਨਜੀਤ ਸਿੰਘ ਸੇਠੀ-ਡਿਪਟੀ ਮੇਅਰ ਮੋਹਾਲੀ, ਵੀਨੀਤ ਜੋਸ਼ੀ-ਸਕੱਤਰ ਭਾਜਪਾ, ਸਤਿੰਦਰ ਸਿੰਘ ਗਿੱਲ, ਅਰਵਿੰਦਰ ਸਿੰਘ ਮਾਨ, ਸੁਖਪ੍ਰੀਤ ਸਿੰਘ ਗਿਆਨੀ ਪ੍ਰਧਾਨ ਰੋਟਰੀ ਕਲੱਬ, ਸਤੀਸ਼ ਅਰੋੜਾ, ਜਗਤਾਰ ਸਿੰਘ ਬਾਰੀਆ, ਹਰਜੀਤ ਸਿੰਘ ਗਿੱਲ, ਹਰਦੀਪ ਸਿੰਘ ਰੁਪਾਲਹੇੜੀ, ਮਨਮੋਹਣ ਸਿੰਘ ਲੰਗ, ਪਰਮਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਸੋਹਾਣਾ, ਹਰਸੰਗਤ ਸਿੰਘ, ਸੁਰਿੰਦਰ ਸਿੰਘ ਰੋਡਾ, ਅਰੁਣ ਸ਼ਰਮਾਂ, ਪਰਵਿੰਦਰ ਸਿੰਘ ਤਸਿੰਬਲੀ, ਰਾਜਾ ਕੰਵਰਜੋਤ ਸਿੰਘ, ਜਸਬੀਰ ਕੌਰ ਅਤਲੀ, ਰਜਿੰਦਰ ਪ੍ਰਸਾਦ ਸ਼ਰਮਾਂ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ ਸਾਰੇ ਐੱਮ.ਸੀ ਹਾਜਰ ਸਨ।
ਇਸ ਤੋਂ ਇਲਾਵਾ ਸਰਵਸ੍ਰੀ ਸੁਖਦੇਵ ਸਿੰਘ ਵਾਲੀਆ, ਪ੍ਰਭਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਢਿੱਲੋਂ, ਤੇਜਿੰਦਰ ਸਿੰਘ ਤੋਕੀ, ਕਾਮਰੇਡ ਤਾਰਾ ਸਿੰਘ ਚਲਾਕੀ, ਗੁਰਦੀਪ ਸਿੰਘ ਅਟਵਾਲ, ਕਰਮ ਸਿੰਘ ਮਾਵੀ, ਜਸਰਾਜ ਸਿੰਘ ਸੋਨੂੰ, ਹਰਪਾਲ ਸਿੰਘ, ਰਛਪਾਲ ਸਿੰਘ ਪ੍ਰੀਤੀ, ਭੁਪਿੰਦਰ ਸਿੰਘ ਟਿਵਾਣਾ, ਹਰਵਿੰਦਰ ਸਿੰਘ ਸੈਣੀ, ਕੁਲਦੀਪ ਸਿੰਘ ਭਿੰਡਰ, ਪੀ.ਡੀ.ਵਧਵਾ, ਕੁਲਦੀਪ ਸਿੰਘ ਬਿੱਟੂ ਕੁੰਭੜਾ, ਇੰਦਰਪਾਲ ਸਿੰਘ ਧਨੋਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ। ਸ੍ਰੀ ਅਸ਼ੋਕ ਕੁਮਾਰ ਗੁਪਤਾ (ਡਿਪਲਾਸਟ) ਵਾਲਿਆਂ ਦੀ ਰਹਿਨੁਮਾਈ ਹੇਠ ਲੱਗੇ ਕੈਂਪ ਵਿੱਚ ਸਵੇਰੇ 9 ਵਜੇ ਤੋਂ ਹੀ ਖੂਨਦਾਨੀਆਂ (ਵਿਸ਼ੇਸ਼ ਕਰਕੇ ਨੌਜਵਾਨਾਂ) ਦਾ ਉਤਸ਼ਾਹ ਦੇਖਣਯੋਗ ਸੀ। ਸ੍ਰੀ ਅਸ਼ੋਕ ਕੁਮਾਰ ਗੁਪਤਾ ਜੀ ਵੱਲੋਂ ਖੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਕਾਰਜ ਨੂੰ ਸਫਲ ਬਣਾਉਣ ਲਈ ਕੁਲਦੀਪ ਸਿੰਘ ਹੈਪੀ, ਅਮਰਜੀਤ ਸਿੰਘ ਪਰਮਾਰ, ਵੀ ਪੀ ਸਿੰਘ, ਸੁਦਾਗਰ ਸਿੰਘ ਬੱਲੋਮਾਜਰਾ, ਰਵਿੰਦਰ ਰਵੀ, ਪਰਵਿੰਦਰ ਸਿੰਘ ਪੈਰੀ, ਗੁਰਦਿਆਲ ਸਿੰਘ, ਦਿਨੇਸ਼ ਸੈਣੀ ਅਤੇ ਹੋਰ ਮੈਂਬਰਾਂ ਵੱਲੋਂ ਲਗਾਤਾਰ ਮਿਹਨਤ ਕੀਤੀ ਗਈ। ਅੰਤ ਵਿੱਚ ਸ੍ਰੀ ਧਨੋਆ ਨੇ ਸਭ ਦਾ ਧੰਨਵਾਦ ਕਰਦੇ ਹੋਏ ਇਸ ਮੁਹਿਮ ਨੂੰ ਭਵਿੱਖ ਵਿੱਚ ਹੋਰ ਵੀ ਪ੍ਰਭਾਵਸ਼ਾਲੀ ਕਰਨ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…