Share on Facebook Share on Twitter Share on Google+ Share on Pinterest Share on Linkedin ਚਾਰ ਰੋਜ਼ਾ 21ਵਾਂ ਸਰਬ ਸਾਂਝਾ ਧਾਰਮਿਕ ਸਮਾਗਮ 9 ਤੋਂ 12 ਦਸੰਬਰ ਤੱਕ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਨਵੰਬਰ: ਸਥਾਨਕ ਸ਼ਹਿਰ ਦੇ ਸ਼ਕਤੀ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 21ਵਾਂ ਸਰਬ ਸਾਂਝਾ ਧਾਰਮਿਕ ਸਮਾਗਮ 9 ਦਸੰਬਰ ਤੋਂ 12 ਦਸੰਬਰ ਤੱਕ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਮੈਂਬਰਾਂ ਨੇ ਦਸਿਆ ਕਿ ਸੰਤ ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਲੁਧਿਆਣਾ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਅਤੇ ਸਹਿਰ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਹਿਰ ਦੇ ਰੋਪੜ ਰੋਡ ਤੇ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਿਰ ਦੇ ਪਿਛਲੇ ਮੈਦਾਨ ਵਿਚ ਹੋਣ ਵਾਲੇ ਇਸ ਸਰਬ ਸਾਂਝੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਕੀਰਤਨ ਦਰਬਾਰ ਦੇ ਦੌਰਾਨ 9 ਦਸੰਬਰ ਨੂੰ ਸਵੇਰੇ 10:30 ਵਜੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸ਼ਹਿਬ ਜੀ ਦੀ ਛੱਤਰ ਛਾਇਆ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 11 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਉਸ ਤੋਂ ਉਪਰੰਤ 10:30 ਵਜੇ ਤੋਂ ਨਿਰਵਿਘਨ ਕਥਾ ਤੇ ਕੀਰਤਨ ਦੀਵਾਨ ਸਜਾਏ ਜਾਣਗੇ। ਇਸ ਕੀਰਤਨ ਦਰਬਾਰ ਦੌਰਾਨ ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਡਾ. ਹਰਸ਼ਿੰਦਰ ਕੌਰ ਜੀ ਪਟਿਆਲਾ, ਭਾਈ ਦਵਿੰਦਰ ਸਿੰਘ ਸੋਢੀ ਆਦਿ ਦੇ ਜਥੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਦੌਰਾਨ 12 ਦਸਬੰਰ ਨੂੰ ਸ਼ਾਮ ਵੇਲੇ ਸਜਾਏ ਜਾਣ ਵਾਲੇ ਦੀਵਾਨਾਂ ਦੌਰਾਨ ਤਰਲੋਚਨ ਸਿੰਘ ਭਮੱਦੀ ਅਤੇ ਭਾਈ ਪਿੰਦਰਪਾਲ ਸਿੰਘ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਗੁਰੂ ਚਰਨਾਂ ਨਾਲ ਜੋੜਣਗੇ। ਇਸ ਸਮਾਗਮ ਦੋਰਾਨ ਗੁਰੂ ਕਾ ਲੰਗਰ ਅਟੁੱਟ ਵਰਤੇਗਾ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ