Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 22 ਹਜ਼ਾਰ 615 ਮੀਟਰਕ ਟਨ ਝੋਨੇ ਦੀ ਹੋਈ ਆਮਦ: ਅਮਿਤ ਤਲਵਾੜ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 21 ਹਜ਼ਾਰ 658 ਮੀਟਰਕ ਟਨ ਝੋਨੇ ਦੀ ਖ਼ਰੀਦ ਮੁਹਾਲੀ ਦੀਆਂ ਮੰਡੀਆਂ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 38.76 ਕਰੋੜ ਰਿਲੀਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 22 ਹਜ਼ਾਰ 615 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 21 ਹਜ਼ਾਰ 658 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ’ਚੋਂ 4 ਹਜ਼ਾਰ 421 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 38.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 6199 ਮੀਟਰਕ ਟਨ, ਮਾਰਕਫੈੱਡ ਨੇ 7771 ਮੀਟਰਕ ਟਨ, ਪਨਸਪ ਨੇ 2685 ਮੀਟਰਕ ਟਨ, ਵੇਅਰ ਹਾਊਸ ਨੇ 4059 ਮੀਟਰਕ ਟਨ, ਐਫ਼ਸੀਆਈ ਨੇ 596 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 348 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਮਨੁੱਖ ਨੂੰ ਸਾਹ ਨਾਲ ਸਬੰਧਤ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਸਤਵੀਰ ਸਿੰਘ ਮਾਵੀ ਨੇ ਦੱਸਿਆ ਕਿ ਰੋਜ਼ਾਨਾ ਦਿਨ ਵਿੱਚ ਦੋ ਵਾਰ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਸਮਾਜ ਸੇਵੀ ਹਰਮੇਸ਼ ਸਿੰਘ ਕੁੰਭੜਾ, ਤਰਲੋਚਨ ਸਿੰਘ ਮਟੌਰ ਅਤੇ ਹੋਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ