
ਬੈਦਵਾਨ ਕਲੱਬ ਸੋਹਾਣਾ ਵੱਲੋਂ 3 ਰੋਜ਼ਾ 22ਵਾਂ ਕਬੱਡੀ ਕੱਪ ਟੂਰਨਾਮੈਂਟ 1, 2 ਤੇ 3 ਦਸੰਬਰ ਨੂੰ
ਕਬੱਡੀ ਕੱਪ: ਬੈਸਟ ਰੇਡਰ ਤੇ ਜਾਫੀ ਨੂੰ ਦਿੱਤੇ ਜਾਣਗੇ ਨਵੇਂ ਬੁਲਟ ਮੋਟਰ ਸਾਈਕਲ, ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਬੈਦਵਾਨ ਸਪੋਰਟਸ ਕਲੱਬ ਸੋਹਾਣਾ ਵੱਲੋਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਯਾਦਗਾਰੀ 22ਵਾਂ ਕਬੱਡੀ ਕੱਪ ਪਿੰਡ ਸੋਹਾਣਾ ਵਿਖੇ 1,2,3 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਖਿਡਾਰੀ ਨੌਜਵਾਨਾਂ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਇਸ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕਰਦਿਆਂ ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਤੇ ਸੁਰਿੰਦਰ ਸਿੰਘ ਅਤੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਹ ਕਬੱਡੀ ਕੱਪ ਵਿੱਚ ਢਾਈ ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਕਬੱਡੀ ਕੱਪ ਦੌਰਾਨ ਬੈਸਟ ਰੇਡਰ ਤੇ ਜਾਫੀ ਨੂੰ ਬੁਲਟ ਮੋਟਰ ਸਾਈਕਲ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ 1 ਦਸੰਬਰ ਨੂੰ ਕਬੱਡੀ ਕੱਪ ਦਾ ਉਦਘਾਟਨ ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਵਲੋੱ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨਗੀ ਬਲਜੀਤ ਸਿੰਘ ਕੁੰਭੜਾ ਸਾਬਕਾ ਚੇਅਰਮੇਨ ਮਾਰਕੀਟ ਕਮੇਟੀ ਖਰੜ ਵੱਲੋਂ ਕੀਤੀ ਜਾਵੇਗੀ। ਇਨਾਮਾਂ ਦੀ ਵੰਡ ਕੌਂਸਲਰ ਸ੍ਰੀਮਤੀ ਕਮਲਜੀਤ ਕੌਰ ਵੱਲੋਂ ਕੀਤੀ ਜਾਵੇਗੀ। ਇਸ ਦਿਨ ਕੁੱਤਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ। ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ ਅਤੇ ਮਨਮੋਹਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।