Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀਆਂ ਮੰਡੀਆਂ ਵਿੱਚ 2307 ਮੀਟਰਿਕ ਟਨ ਝੋਨੇ ਦੀ ਆਮਦ, ਚੇਅਰਮੈਨ ਨੇ ਲਿਆ ਜਾਇਜ਼ਾ ਮੰਡੀਆਂ ਵਿੱਚ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫਸਲ ਦੀ ਖਰੀਦ/ਲਿਫ਼ਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸਮੇਂ ਸਿਰ ਅਤੇ ਨਿਰਵਿਘਨ ਕਰਵਾਉਣ ਲਈ ਮੁਹਾਲੀ ਜ਼ਿਲ੍ਹੇ ਵਿੱਚ 27 ਮੰਡੀ ਯਾਰਡ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਮੰਡੀਆਂ ਵਿੱਚ ਹੁਣ ਤੱਕ 2307 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੇ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਨੂੰ ਮੁੱਖ ਰੱਖਦਿਆਂ ਅਨਾਜ ਮੰਡੀਆਂ ਵਿੱਚ ਭੀੜ ਨੂੰ ਘਟਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਕਾਇਮ ਰੱਖਣ ਲਈ ਐਤਕੀਂ ਚੱਪੜਚਿੜੀ, ਭਾਗੋਮਾਜਰਾ, ਸਨੇਟਾ, ਖਰੜ ਚੌਲ ਮਿੱਲ, ਪਿੰਡ ਰੁੜਕੀ, ਦਾਉਂਮਾਜਰਾ, ਕੁਰਾਲੀ, ਅਗਰਵਾਲ ਓਵਰਸੀਅਸ ਕੁਰਾਲੀ, ਖਿਜ਼ਰਾਬਾਦ, ਗੁਰੂ ਕ੍ਰਿਪਾ ਚਾਵਲ ਮਿੱਲ ਐਗਰੋ ਇੰਡਸਟਰੀ ਖਿਜ਼ਰਾਬਾਦ, ਡੇਰਾਬੱਸੀ, ਨਗਲਾ, ਜਵਾਹਰਪੁਰ, ਅਮਲਾਲਾ, ਸਮੋਲੀ, ਲਾਲੜੂ, ਮਹਾ ਲਕਸ਼ਮੀ ਚੌਲ ਮਿੱਲ ਲਾਲੜੂ, ਸਰਕਾਰੀ ਸਕੂਲ ਸਟੇਡੀਅਮ ਲਾਲੜੂ, ਟਿਵਾਣਾ, ਤਸਿੰਬਲੀ, ਜੜੌਤ, ਬਨੂੜ, ਅਸ਼ੋਕਾ ਚੌਲ ਮਿੱਲ, ਆਰਕੇ ਚੌਲ ਮਿੱਲ, ਅਗਰਵਾਲ ਚੌਲ ਅਤੇ ਆਮ ਮਿੱਲ, ਜੈਨ ਰਾਈਸ ਮਿੱਲ, ਮੰਡੀ ਯਾਰਡ ਸਥਾਪਿਤ ਕੀਤੇ ਗਏ ਹਨ, ਜਿੱਥੇ ਪੜਾਅਵਾਰ ਢੰਗ ਨਾਲ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀਆਂ/ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਕਰਨ ਅਤੇ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪਰੇਅ ਵੀ ਯਕੀਨੀ ਬਣਾਉਣਗੇ। ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕਾਲ ਨੂੰ ਲਾਗੂ ਕਰਵਾਉਣ ਵਿੱਚ ਖ਼ੁਸ਼ਹਾਲੀ ਦੇ ਰਾਖੇ (ਜੀਓਜੀਜ਼) ਦਾ ਸਹਿਯੋਗ ਲਿਆ ਜਾ ਰਿਹਾ ਹੈ। ਮੰਡੀਆਂ ਵਿੱਚ ਨਿਰਵਿਘਨ ਅਤੇ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਧਰ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਪੁੱਜੇ ਝੋਨੇ ’ਚੋਂ ਪਨਗਰੇਨ ਨੇ 287 ਮੀਟਰਿਕ ਟਨ, ਮਾਰਕਫੈਡ ਨੇ 910 ਮੀਟਰਿਕ ਟਨ, ਪਨਸਪ ਨੇ 18 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 270 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਅਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ