nabaz-e-punjab.com

ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਦੇ ਸੈਂਪਲਾਂ ਦੀ ਜਾਂਚ, 41 ’ਚੋਂ ਦੁੱਧ ਦੇ 24 ਸੈਂਪਲ ਫੇਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੁਲਾਈ
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਨਿਗਰਾਨੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਯੂਥ ਆਗੂ ਹੈਪੀ ਧੀਮਾਨ ਨੇ ਕਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਦੁੱਧ ਵਿੱਚ ਮਿਲਾਵਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱੁਧ ਦੇ ਸਹੀ ਮਿਆਰ ਬਾਰੇ ਜਾਗਰੂਕ ਕੀਤਾ ਤਾਂ ਜੋ ਮੁੱਲ ਖਰੀਦੇ ਦੁੱਧ ਦੀ ਕੀਮਤ ਲੋਕਾਂ ਨੂੰ ਮਿਲ ਸਕੇ। ਇਸ ਕੈਂਪ ਦੌਰਾਨ ਦੁੱਧ ਦੇ 41 ਨਮੂਨੇ ਭਰੇ ਗਏ ਜਿਨ੍ਹਾਂ ਵਿੱਚੋਂ 24 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਦਕਿ ਬਾਹਰੀ ਮਿਲਾਵਟ ਜਾਂ ਹਾਨੀਕਾਰਕ ਪਦਾਰਥ ਕਿਸੇ ਵੀ ਦੁੱਧ ਵਿਚ ਨਹੀਂ ਮਿਲਿਆ। ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਤਰ੍ਹਾਂ ਦੇ ਦੁੱਧ ਦੀ ਮੁਫ਼ਤ ਪਰਖ ਕੀਤੀ ਜਾਂਦੀ ਹੈ ਤੇ ਉਨ੍ਹਾਂ ਲੋਕਾਂ ਨੂੰ ਦੁੱਧ ਦੀ ਪਰਖ ਕਰਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਵੀਰ ਸਿੰਘ, ਕੰਵਲਜੀਤ ਸਿੰਘ, ਪਰਮਾਤਮਾ ਸਿੰਘ, ਤੇਜਿੰਦਰ ਸਿੰਘ, ਬਿੰਦਾ, ਹਰਨੇਕ ਸਿੰਘ, ਅਸ਼ੀਸ਼ ਗੌਤਮ, ਹਰਜਿੰਦਰ ਸਿੰਘ, ਕੰਵਲਜੀਤ ਕੌਰ, ਗੌਰੀਆ, ਹਰਦੇਵ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…