Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 24 ਹੋਰ ਨਵੇਂ ਕੇਸ ਸਾਹਮਣੇ ਆਏ, 15 ਮਰੀਜ਼ਾਂ ਨੂੰ ਮਿਲੀ ਛੁੱਟੀ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 818 ’ਤੇ ਪੁੱਜੀ, 308 ਕੇਸ ਐਕਟਿਵ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 24 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ 18 ਪੁਰਸ਼ ਅਤੇ 6 ਅੌਰਤਾਂ ਸ਼ਾਮਲ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 822 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 15 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-68 ਵਿੱਚ 36 ਸਾਲਾ ਪੁਰਸ਼, ਪਿੰਡ ਕੁੰਭੜਾ ਵਿੱਚ 20 ਸਾਲ ਦੀ ਲੜਕੀ, ਸੈਕਟਰ-97 ਵਿੱਚ 40 ਸਾਲਾ ਪੁਰਸ਼, ਸੈਕਟਰ-77 ਵਿੱਚ 38 ਸਾਲਾ ਪੁਰਸ਼, ਫੇਜ਼-10 ਵਿੱਚ 40 ਸਾਲਾ ਪੁਰਸ਼, ਮੁੱਲਾਂਪੁਰ ਗਰੀਬਦਾਸ ਵਿੱਚ 34 ਸਾਲਾ ਪੁਰਸ਼, ਪਿੰਡ ਭਬਾਤ ਵਿੱਚ 55 ਸਾਲ ਪੁਰਸ਼, ਪਿੰਡ ਸਿਸਵਾਂ ਵਿੱਚ 27 ਸਾਲਾਂ ਪੁਰਸ਼, ਪਿੰਡ ਚੋਲਟਾ ਖੁਰਦ ਵਿੱਚ 33 ਸਾਲਾ ਪੁਰਸ਼, ਸੰਨੀ ਇਨਕਲੇਵ ਵਿੱਚ 68 ਸਾਲ ਦੀ ਅੌਰਤ, ਪੀਰ ਮੁਛੱਲਾ ਵਿੱਚ 63 ਸਾਲ ਦਾ ਬਜ਼ੁਰਗ, ਕੁਰਾਲੀ ਵਿੱਚ 17 ਸਾਲਾ ਨੌਜਵਾਨ, ਬਾਦਲ ਕਲੋਨੀ ਜ਼ੀਰਕਪੁਰ ਵਿੱਚ 52 ਸਾਲ ਦਾ ਪੁਰਸ਼, ਖਰੜ ਵਿੱਚ 41 ਸਾਲ ਦੀ ਅੌਰਤ, ਢਕੌਲੀ ਵਿੱਚ 28 ਸਾਲ ਦਾ ਪੁਰਸ਼, ਜ਼ੀਰਕਪੁਰ ਵਿੱਚ 55 ਸਾਲ ਦੀ ਅੌਰਤ, ਡੇਰਾਬੱਸੀ ਵਿੱਚ 25 ਸਾਲ ਤੇ 25 ਸਾਲ ਦੇ ਦੋ ਨੌਜਵਾਨਾਂ ਸਮੇਤ 33 ਸਾਲ ਦੀ ਅੌਰਤ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਧਰ, ਮੁਹਾਲੀ, ਬਲੌਂਗੀ, ਸੋਹਾਣਾ, ਖਰੜ, ਜ਼ੀਰਕਪੁਰ, ਡੇਰਾਬੱਸੀ ਨਾਲ ਸਬੰਧਤ 15 ਪੀੜਤ ਮਰੀਜ਼ ਕਰੋਨਾ ਮਹਾਮਾਰੀ ਨੂੰ ਮਤਾ ਦੇਣ ਵਿੱਚ ਸਫ਼ਲ ਰਹੇ ਹਨ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 822 ’ਤੇ ਪਹੁੰਚ ਗਈ ਹੈ। ਜਿਨ੍ਹਾਂ ’ਚੋਂ ਹੁਣ ਤੱਕ 496 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 14 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 312 ਨਵੇਂ ਕੇਸ ਐਕਟਿਵ ਹਨ। ਪਿਛਲੇ 17 ਦਿਨਾਂ ਵਿੱਚ 429 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …