ਸੀਜੀਸੀ ਲਾਂਡਰਾਂ ਦੇ 250 ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਦੇ ਲਾਂਡਰਾਂ ਕੈਂਪ ਵਿਖੇ ਵਿਦਿਆਰਥੀ ਭਲਾਈ ਵਿਭਾਗ ਦੇ ਸਹਿਯੋਗ ਨਾਲ ਰੋਟਰੀ ਕਲੱਬ ਚੰਡੀਗੜ੍ਹ ਅਤੇ ਬਲੱਡ ਬੈਂਕ ਸੁਸਾਇਟੀ ਆਫ਼ ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸੀਜੀਸੀ ਲਾਂਡਰਾਂ ਦੇ 250 ਵਿਦਿਆਰਥੀਆਂ, ਕਰਮਚਾਰੀਆਂ ਅਤੇ ਫੈਕਲਟੀ ਮੈਂਬਰਾਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਸੀਜੀਸੀ ਗਰੁੱਪ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਟੀਨਾ ਵਿਰਕ ਡਾਇਰੈਕਟਰ ਯੁਵਾ ਸੇਵਾਵਾਂ, ਰੋਟਰੀ ਕਲੱਬ ਦੇ ਸੰਯੁਕਤ ਸਕੱਤਰ ਅਰੁਣ ਅਗਰਵਾਲ ਅਤੇ ਡਾਇਰੈਕਟਰ ਕਮਿਊਨਿਟੀ ਸਰਵਿਸ ਗੁਰਵਿੰਦਰ ਸੱਗੂ, ਡਾਇਰੈਕਟਰ ਆਰਟੀਐਨ ਡਾ. ਮਨੀਸ਼ ਰਾਏ, ਡਾ. ਰੋਲੀ ਅਗਰਵਾਲ ਅਤੇ ਡੀਨ ਵਿਦਿਆਰਥੀ ਭਲਾਈ ਗਗਨਦੀਪ ਕੌਰ ਭੁੱਲਰ ਵੀ ਮੌਜੂਦ ਸਨ।
ਰਸ਼ਪਾਲ ਸਿੰਘ ਧਾਲੀਵਾਲ ਨੇ ਰੋਟਰੀ ਕਲੱਬ ਅਤੇ ਵਿਦਿਆਰਥੀ ਭਲਾਈ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ। ਟੀਨਾ ਵਿਰਕ ਨੇ ਕੈਂਪ ਨੂੰ ਸਫਲ ਬਣਾਉਣ ਲਈ ਡੀਨ ਵਿਦਿਆਰਥੀ ਭਲਾਈ ਗਗਨਦੀਪ ਕੌਰ ਭੁੱਲਰ ਸਮੇਤ ਸੀਜੀਸੀ ਲਾਂਡਰਾਂ ਦੇ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ। ਸ੍ਰੀਮਤੀ ਵਿਰਕ ਨੇ ਖੂਨਦਾਨ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਰੋਟਰੀ ਬਲੱਡ ਬੈਂਕ ਰਿਸੋਰਸ ਸੈਂਟਰ ਦੀ ਉਸ ਵਚਨਬੱਧਤਾ ਨੂੰ ਵੀ ਰੇਖਾਂਕਿਤ ਕੀਤਾ ਜੋ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਸਣੇ ਹਰ ਖੇਤਰ ਦੇ ਲੋਕਾਂ ਨੂੰ ਪਲੇਟਲੈਟਸ ਅਤੇ ਖੂਨ ਦੇ ਯੂਨਿਟ ਮੁਫ਼ਤ ਮੁਹੱਈਆ ਕਰਵਾਉਣ ਵਿੱਚ ਮਦਦ ਕਰਦਾ ਹੈ। ਕੈਂਪ ਦੌਰਾਨ ਮੈਡੀਕਲ ਟੀਮ ਨੇ ਵੱਖ-ਵੱਖ ਡਾਕਟਰੀ ਜ਼ਰੂਰਤਾਂ ਦਾ ਧਿਆਨ ਰੱਖਦਿਆਂ ਪ੍ਰੀ-ਮੈਡੀਕਲ ਟੈੱਸਟ ਵੀ ਕੀਤੇ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…