ਦਸਵੀਂ ਪੱਧਰ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਵਿੱਚ 251 ਵਿਦਿਆਰਥੀ ਅਪੀਅਰ ਹੋਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿਮਾਹੀ ਵਿੱਚ ਲਈ ਜਾਂਦੀ ਮੈਟ੍ਰਿਕੁਲੇਸ਼ਨ ਪੱਧਰੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਅਧੀਨ ਅੱਜ ਜਨਵਰੀ ਮਹੀਨੇ ਦੀ ਪ੍ਰੀਖਿਆ ਮੁਕੰਮਲ ਹੋਈ। ਇਸ ਪ੍ਰੀਖਿਆ ਲਈ ਕੁੱਲ 265 ਵਿਦਿਆਰਥੀਆਂ ਨੇ ਫਾਰਮ ਭਰੇ ਸਨ। ਜਿਨ੍ਹਾਂ ’ਚੋਂ 251 ਵਿਦਿਆਰਥੀ ਹੀ ਪ੍ਰੀਖਿਆ ਵਿੱਚ ਅਪੀਅਰ ਹੋਏ। ਇਸ ਦੌਰਾਨ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਅੱਜ ਪ੍ਰੀਖਿਆ ਕੇਂਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਕੇ ਪ੍ਰੀਖਿਆ ਕੇਂਦਰ ਵਿੱਚ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਦੀ ਸਮੀਖਿਆ ਕੀਤੀ।
ਜ਼ਿਕਰਯੋਗ ਹੈ ਕਿ ਮੈਟ੍ਰਿਕੁਲੇਸ਼ਨ ਪੱਧਰ ’ਤੇ ਪੰਜਾਬੀ ਵਿਸ਼ੇ ਦਾ ਪੇਪਰ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਨਾਲ ਸਬੰਧਤ ਸੇਵਾਵਾਂ ਦੇਣ ਲਈ ਪੰਜਾਬੀ ਵਿਸ਼ੇ ਦਾ ਪੇਪਰ ਦੇਣਾ ਲਾਜ਼ਮੀ ਹੁੰਦਾ ਹੈ। ਇਸ ਸਬੰਧੀ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਤਿਮਾਹੀ ਵਿੱਚ ਇੱਕ ਵਾਰ ਉਚੇਚੇ ਤੌਰ ’ਤੇ ਦੋ ਦਿਨਾਂ ਪੇਪਰ ਸਕੂਲ ਬੋਰਡ ਦੇ ਮੁੱਖ ਦਫ਼ਤਰ ਫੇਜ਼-8 ਵਿੱਚ ਲਿਆ ਜਾਂਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…