Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੀ 23 ਜਨਵਰੀ ਨੂੰ ਦਿੱਤੇ ਹੁਕਮਾਂ ’ਤੇ ਅਮਲ ਕਰਦਿਆਂ ਵਿੱਤ ਵਿਭਾਗ ਨੇ ਸੂਬੇ ਵਿੱਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ ਦਿੱਤੀ ਹੈ। ਇਹ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲਾਭਪਾਤਰੀਆਂ ਨੂੰ ਅਦਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਵਿਧਾਨ ਸਭਾ ਇਜਲਾਸ ਦੌਰਾਨ ਪੈਨਸ਼ਨ ਰਾਸ਼ੀ 500 ਰੁਪਏ ਤੋਂ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਸੀ। ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਮਾਜਿਕ ਭਲਾਈ ਸਕੀਮਾਂ ਦੀ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਇਹ ਖੁਲਾਸਾ ਕੀਤਾ ਗਿਆ। ਲਾਭਪਾਤਰੀਆਂ ਨੂੰ ਪੈਨਸ਼ਨ ਦੀ ਨਿਰੰਤਰ ਅਦਾਇਗੀ ਦੀ ਲੋੜ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀ ਸਮੇਂ ਸਿਰ ਪੈਨਸ਼ਨ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲਾਭਪਾਤਰੀਆਂ ਨੂੰ ਪਿਛਲੀ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਮੁਸ਼ਕਲਾਂ ਨੂੰ ਕਿਸੇ ਤਰ੍ਹਾਂ ਸਹਿਣ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਸਾਲ ਮਾਰਚ ਮਹੀਨੇ ਤੱਕ ਪੈਨਸ਼ਨ ਦੀ ਅਦਾਇਗੀ ਦੀ ਪ੍ਰਕ੍ਰਿਆ ਨੂੰ ਨਿਰੰਤਰ ਹੋ ਜਾਵੇਗੀ। ਉਨ੍ਹਾਂ ਨੇ ਇਕ ਵਾਰ ਫਿਰ ਵਿਭਾਗ ਨੂੰ ਹਦਾਇਤ ਕੀਤੀ ਕਿ ਗੈਰ-ਹਾਜ਼ਰ ਰਹੇੇ ਲਾਭਪਾਤਰੀਆਂ ਦੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ ਤਾਂ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਵੇਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 16,24,269 ਹੈ ਜਦਕਿ ਇਸ ਤੋਂ ਪਹਿਲਾਂ 19, 87, 196 ਸੀ। ਵਿਭਾਗ ਦੀ 23 ਜਨਵਰੀ ਨੂੰ ਹੋਈ ਆਖਰੀ ਮੀਟਿੰਗ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ 93,521 ਕੇਸ (4.71 ਫੀਸਦੀ) ਅਯੋਗ ਪਾਏ ਗਏ ਜਦਕਿ ਹੋਰ 1,96,478 ਗੈਰ-ਹਾਜ਼ਰ ਪਾਏ ਗਏ। ਅਯੋਗ ਕੇਸ ਉਨ੍ਹਾਂ ਨਾਲ ਸਬੰਧਤ ਹਨ ਜਿਨ੍ਹਾਂ ਨੇ ਯੋਗਤਾ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ