Share on Facebook Share on Twitter Share on Google+ Share on Pinterest Share on Linkedin ਸ਼ੈਮਰਾਕ ਸਕੂਲ ਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ 28 ਵਿਦਿਆਰਥੀਆਂ ਵੱਲੋਂ ਐਨਡੀਏ ਦੀ ਪ੍ਰੀਖਿਆ ਪਾਸ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸਕੂਲ ਦੇ ਸਾਂਝੇ ਉਪਰਾਲੇ ਸਦਕਾ 7 ਸਾਲਾਂ ’ਚ ਦੇਸ਼ ਨੂੰ ਮਿਲੇ 110 ਅਫ਼ਸਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਮਹਾਰਾਜਾ ਰਣਜੀਤ ਸਿੰਘ ਅਕੈਡਮੀ ਮੁਹਾਲੀ ਅਤੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵੱਲੋਂ ਦੇਸ਼ ਸੇਵਾ ਲਈ ਵੱਡੇ ਪੱਧਰ ’ਤੇ ਫੌਜੀ ਅਫ਼ਸਰ ਤਿਆਰ ਕੀਤੇ ਜਾ ਰਹੇ ਹਨ। 2011 ਦੇ ਪਹਿਲੇ ਬੈਚ ਤੋਂ ਹੁਣ ਤੱਕ ਸ਼ੈਮਰਾਕ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਸਾਂਝੇ ਉਪਰਾਲੇ ਸਦਕਾ ਹੁਣ ਤੱਕ ਦੇਸ਼ ਨੂੰ 110 ਅਫ਼ਸਰ ਮਿਲੇ ਹਨ। ਇਸ ਸਾਲ ਵੀ ਦੋਵਾਂ ਸੰਸਥਾਵਾਂ ਦੇ ਗੱਠਜੋੜ ਨਾਲ 28 ਵਿਦਿਆਰਥੀ ਐਨਡੀਏ ਦੀ ਪ੍ਰੀਖਿਆ ਵਿੱਚ ਸਫਲ ਰਹੇ ਹਨ। ਅੱਜ ਇੱਥੇ ਇਹ ਜਾਣਕਾਰੀ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਏਐੱਸ ਬਾਜਵਾ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਮੇਜਰ ਜਰਨਲ (ਸੇਵਾਮੁਕਤ) ਬਲਜੀਤ ਸਿੰਘ ਗਰੇਵਾਲ ਨੇ ਦਿੰਦਿਆਂ ਦੱਸਿਆ ਕਿ ਪੂਰੇ ਭਾਰਤ ’ਚੋਂ ਕਰੀਬ 5 ਲੱਖ ਉਮੀਦਵਾਰਾਂ ਨੇ ਐਨਡੀਏ ਦੀਆਂ 339 ਸੀਟਾਂ ਲਈ ਇਹ ਪ੍ਰੀਖਿਆ ਦਿੱਤੀ ਸੀ। ਜਿਸ ਵਿੱਚ ਅਕੈਡਮੀ ਅਤੇ ਸ਼ੈਮਰਾਕ ਸਕੂਲ ਦੇ 40 ’ਚੋਂ 28 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਮੁਹਾਲੀ ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਮੇਜਰ ਜਰਨਲ ਗਰੇਵਾਲ ਨੇ ਇਸ ਲਾਸਾਨੀ ਕਾਮਯਾਬੀ ਦਾ ਸਿਹਰਾ ਸ਼ੈਮਰਾਕ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਹੋਣਹਾਰ ਸਟਾਫ਼ ਨੂੰ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀ ਦਿਨੋਂ ਦਿਨ ਫੌਜ ਵਿੱਚ ਘੱਟ ਰਹੀ ਨਫ਼ਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਅਪਰੈਲ 2011 ਵਿੱਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਸਥਾਪਨਾ ਕੀਤੀ ਗਈ ਸੀ। ਹੁਣ ਤੱਕ ਪੰਜਾਬ ਦੇ 110 ਸਪੂਤ ਫੌਜ ਵਿੱਚ ਅਫ਼ਸਰ ਵਜੋਂ ਦੇਸ਼ ਦੀ ਸੇਵਾ ਕਰ ਰਹੇ ਹਨ। ਸ਼ੈਮਰਾਕ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਨ੍ਹਾਂ 28 ਵਿਦਿਆਰਥੀਆਂ ’ਚੋਂ ਜ਼ਿਆਦਾਤਰ ਨੌਜਵਾਨ ਛੋਟੇ ਕਸਬਿਆਂ ਜਾਂ ਪੇਂਡੂ ਇਲਾਕੇ ਨਾਲ ਸਬੰਧਤ ਹਨ। ਇਸ ਮੌਕੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੇ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਫੌਜ ਵਿੱਚ ਭਰਤੀ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਮੌਕੇ ਸ਼ੈਮਰਾਕ ਸਕੂਲ ਦੇ ਐਮਡੀ ਕਰਨਲ ਬਾਜਵਾ ਅਤੇ ਕਬੀਰ ਬਾਜਵਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ