Nabaz-e-punjab.com

ਦਸਵੀਂ ਦੀ ਪ੍ਰੀਖਿਆ ਵਿੱਚ 3 ਲੱਖ 42 ਹਜ਼ਾਰ 361 ਵਿਦਿਆਰਥੀ ਅਪੀਅਰ ਹੋਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2019-20 ਦੀਆਂ ਸਾਲਾਨਾ ਪ੍ਰੀਖਿਆਵਾਂ ਤਹਿਤ ਅੱਜ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਦਿਨ ਪੰਜਾਬੀ ‘ਏ’ ਅਤੇ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ‘ਏ’ ਵਿਸ਼ਿਆਂ ਦੀ ਪ੍ਰੀਖਿਆ ਹੋਈ। ਜਦੋਂਕਿ ਸ਼ਾਮ ਦੇ ਸੈਸ਼ਨ ਵਿੱਚ ਪਹਿਲਾਂ ਤੋਂ ਜਾਰੀ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੋਸ਼ਿਆਲੌਜੀ ਵਿਸ਼ੇ ਦੀ ਪ੍ਰੀਖਿਆ ਕਰਵਾਈ ਗਈ।
ਸਿੱਖਿਆ ਬੋਰਡ ਵੱਲੋਂ ਅੱਜ ਸ਼ਾਮ ਨੂੰ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਦਸਵੀਂ ਸ਼੍ਰੇਣੀ ਦੀ ਪੰਜਾਬੀ ‘ਏ’ ਵਿਸ਼ੇ ਦੀ ਪ੍ਰੀਖਿਆ ਲਈ ਰੈਗੂਲਰ ਤੇ ਓਪਨ ਸਕੂਲ ਪ੍ਰਣਾਲੀ ਦੇ ਕੁਲ 3 ਲੱਖ 42 ਹਜ਼ਾਰ 361 ਅਤੇ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ‘ਏ’ ਵਿਸ਼ੇ ਦੀ ਪ੍ਰੀਖਿਆ ਲਈ 212 ਪ੍ਰੀਖਿਆਰਥੀ ਯੋਗ ਕਰਾਰ ਦਿੱਤੇ ਗਏ ਸਨ। ਦੋਵਾਂ ਵਿਸ਼ਿਆਂ ਦੇ ਯੋਗ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿੱਖਿਆ ਬੋਰਡ ਵੱਲੋਂ ਪੰਜਾਬ ਭਰ ਵਿੱਚ ਕੁਲ 2602 ਪ੍ਰੀਖਿਆ ਕੇਂਦਰ ਬਣਾਏ ਗਏ। ਬਾਰ੍ਹਵੀਂ ਸ਼੍ਰੇਣੀ ਦੇ ਸ਼ੋਸ਼ਿਆਲੌਜੀ ਵਿਸ਼ੇ ਦੇ 36 ਹਜ਼ਾਰ 942 ਯੋਗ ਪ੍ਰੀਖਿਆਰਥੀਆਂ ਲਈ 824 ਪ੍ਰੀਖਿਆ ਕੇਂਦਰ ਦੀ ਸਥਾਪਿਤ ਕੀਤੇ ਗਏ।
ਅੱਜ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਤੇ ਹੋਰ ਗ਼ੈਰ ਅਨੁਸ਼ਾਸਨੀ ਕਾਰਵਾਈਆਂ ਉੱਤੇ ਸਖ਼ਤ ਨਜ਼ਰ ਰੱਖਦਿਆਂ ਸਮੁੱਚੇ ਪ੍ਰੀਖਿਆ ਕੇਂਦਰਾਂ ਵਿੱਚ ਤਾਇਨਾਤ ਨਿਗਰਾਨ ਸਟਾਫ਼ ਨੇ ਪੂਰੀ ਮੁਸਤੈਦੀ ਦਿਖਾਉਂਦੇ ਹੋਏ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀ ਨਿਭਾਈ। ਨਤੀਜੇ ਵਜੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦੌਰਾਨ ਕਿਸੇ ਵੀ ਗੈਰ-ਅਨੁਸ਼ਾਸਨੀ ਕਾਰਵਾਈ ਜਾਂ ਕਿਸੇ ਵੀ ਪ੍ਰੀਖਿਆ ਕੇਂਦਰ ਵਿੱਚ ਨਕਲ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…