ਮੁਹਾਲੀ ਦੇ 3 ਵਸਨੀਕ ਸ੍ਰੀ ਨਾਂਦੇੜ ਸਾਹਿਬ ਤੋਂ ਘਰ ਪਰਤੇ, 14 ਦਿਨਾਂ ਦਾ ਇਕਾਂਤਵਾਸ

ਸਰਕਾਰੀ ਹਸਪਤਾਲ ਮੁਹਾਲੀ ਵਿੱਚ ਕੀਤੀ ਡਾਕਟਰੀ ਜਾਂਚ, ਕਿਸੇ ਵਿੱਚ ਨਹੀਂ ਮਿਲੇ ਕਰੋਨਾ ਦੇ ਲੱਛਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਕਰੋਨਾਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿੱਚ ਕਰਫਿਊ ਲੱਗਣ ਕਾਰਨ ਪਿਛਲੇ ਕਈ ਦਿਨਾਂ ਤੋਂ ਹੋਰਨਾਂ ਲੋਕਾਂ ਨਾਲ ਸ੍ਰੀ ਨਾਂਦੇੜ ਸਾਹਿਬ ਵਿੱਚ ਫਸੇ ਮੁਹਾਲੀ ਦੇ ਤਿੰਨ ਵਸਨੀਕ ਡੀਪੀ ਸਿੰਘ, ਸ੍ਰੀਮਤੀ ਕਵਲਜੀਤ ਕੌਰ ਅਤੇ ਮਨਜੀਤ ਸਿੰਘ ਅੱਜ ਮੁਹਾਲੀ ਪਹੁੰਚ ਗਏ। ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਖੇਤਰੀ ਆਵਾਜਾਈ ਅਥਾਰਟੀ (ਆਰਟੀਏ) ਸੁਖਵਿੰਦਰ ਕੁਮਾਰ ਨੇ ਸਵਾਗਤ ਕੀਤਾ। ਇਨ੍ਹਾਂ ਤਿੰਨਾਂ ਵਿਅਕਤੀਆਂ ਦੀ ਇੱਥੇ ਪਹੁੰਚਣ ’ਤੇ ਪ੍ਰਾਹੁਣਚਾਰੀ ਕੀਤੀ ਗਈ।
ਐਸਡੀਐਮ ਨੇ ਦੱਸਿਆ ਕਿ ਸਵਾਗਤ ਤੋਂ ਬਾਅਦ ਉਕਤ ਵਿਅਕਤੀਆਂ ਦੀ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਜਾਂਚ ਕੀਤੀ ਗਈ ਪ੍ਰੰਤੂ ਕਿਸੇ ਵਿੱਚ ਵੀ ਕਰੋਨਾਵਾਇਰਸ ਦੀ ਮਹਾਮਾਰੀ ਦੇ ਲੱਛਣ ਨਹੀਂ ਪਾਏ ਗਏ। ਇਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਆਪਣੇ ਵਾਹਨਾਂ ਵਿੱਚ ਆਪੋ ਆਪਣੇ ਘਰ ਭੇਜ ਦਿੱਤਾ ਗਿਆ। ਐਸਡੀਐਮ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਵਿੱਚ ਕਰੋਨਾਵਾਇਰਸ ਦਾ ਕੋਈ ਲੱਛਣ ਨਹੀਂ ਮਿਲਿਆ ਹੈ ਪ੍ਰੰਤੂ ਫਿਰ ਵੀ ਸਾਵਧਾਨੀ ਵਜੋਂ ਇਹ ਵਿਅਕਤੀਆਂ ਨੂੰ ਆਪਣੇ ਘਰਾਂ ਵਿੱਚ ਅਗਲੇ 14 ਦਿਨਾਂ ਤੱਕ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਕਤ ਵਿਅਕਤੀਆਂ ਨੇ ਕਰੋਨਾਵਾਇਰਸ ਕਾਰਨ ਕਰਫਿਊ ਦੇ ਮੱਦੇਨਜ਼ਰ ਉਨ੍ਹਾਂ ਨੂੰ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਲਿਆਉਣ ਲਈ ਕੀਤੀਆਂ ਬੇਹੱਦ ਕੋਸ਼ਿਸ਼ਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…