Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਘੜ ਰਹੇ 3 ਨੌਜਵਾਨ ਅਸਲੇ ਸਣੇ ਕਾਬੂ ਮੁਹਾਲੀ ਏਅਰਪੋਰਟ ਸੜਕ ’ਤੇ ਪੈਟਰੋਲ ਪੰਪ ਨੇੜਿਓਂ ਪਾਈ ਮੁਲਜ਼ਮ ਨੌਜਵਾਨਾਂ ਦੀ ਗ੍ਰਿਫ਼ਤਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਵਾਂਗ ਆਪਣਾ ਵੱਖਰਾ ਗਰੋਹ ਸਰਗਰਮ ਕਰਨਾ ਚਾਹੁੰਦੇ ਸੀ ਮੁਲਜ਼ਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਪਿੰਡ ਮੁਦਕੀ, ਤਹਿ ਤਲਵੰਡੀ ਭਾਈ (ਫਿਰੋਜਪੁਰ), ਲਵਪ੍ਰੀਤ ਸਿੰਘ ਵਾਸੀ ਪਿੰਡ ਢਿਲਵਾਂ, ਡੇਰਾ ਬਾਬਾ ਨਾਨਕ (ਗੁਰਦਾਸਪੁਰ) ਹਾਲ ਵਾਸੀ ਕਿਰਾਏਦਾਰ ਜ਼ੀਰਕਪੁਰ ਅਤੇ ਪੁਲਕਿਤ ਮਹਿਤਾ ਵਾਸੀ ਸੁਭਾਸ਼ ਨਗਰ, ਗੁੜਗਾਓ (ਹਰਿਆਣਾ) ਹਾਲ ਵਾਸੀ ਜ਼ੀਰਕਪੁਰ ਗੈਂਗਸਟਰ ਕਲਚਰ ਨੂੰ ਫਾਲੋ ਕਰਦੇ ਸਨ ਅਤੇ ਇਹ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਵੱਲੋਂ ਕੀਤੇ ਅਪਰਾਧਾਂ ਤੋਂ ਕਾਫ਼ੀ ਪ੍ਰਭਾਵਿਤ ਸਨ। ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਨੌਜਵਾਨ ਮਿਲ ਕੇ ਭਾਰੀ ਅਸਲੇ ਨਾਲ ਮੁਹਾਲੀ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਪੁਲੀਸ ਅਨੁਸਾਰ ਇਹ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਵਾਂਗ ਆਪਣਾ ਵੱਖਰਾ ਗਰੋਹ ਸਰਗਰਮ ਕਰਨਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ, ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਨੇ ਸੋਹਾਣਾ ਥਾਣਾ ਏਰੀਆ ਵਿੱਚ ਏਅਰਪੋਰਟ ਸੜਕ ’ਤੇ ਸਥਿਤ ਪੈਟਰੋਲ ਪੰਪ ਨੇੜਿਓਂ ਉਕਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਪੰਜ ਨਾਜਾਇਜ਼ ਪਿਸਤੌਲ ਸਮੇਤ 14 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਚਿੱਟੇ ਰੰਗ ਦੀ ਵਰਨਾ ਕਾਰ ਅਤੇ ਕਾਲੇ ਰੰਗ ਦੀ ਸਫਾਰੀ ਗੱਡੀ ਵੀ ਬਰਾਮਦ ਕੀਤੀ ਹੈ। ਮੁਲਜ਼ਮ ਰਾਜਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਗੁੜਗਾਓਂ ਵਿੱਚ ਕਤਲ ਅਤੇ ਅਸਲਾ ਐਕਟ ਤਹਿਤ ਦੋ ਕੇਸ ਦਰਜ ਹਨ ਜਦੋਂਕਿ ਲਵਪ੍ਰੀਤ ਸਿੰਘ ਦੇ ਖ਼ਿਲਾਫ਼ ਥਾਣਾ ਕੋਟਲੀ, ਗੁਰਦਾਸਪੁਰ ਵਿੱਚ ਅਪਰਾਧਿਕ ਕੇਸ ਦਰਜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ