nabaz-e-punjab.com

ਗੁਰਦੁਆਰਾ ਝੰਡਾ ਸਾਹਿਬ ਵਿਖੇ 31 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜੂਨ:
ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦਵਾਰਾ ਝੰਡਾ ਸਾਹਿਬ ਪਿੰਡ ਪਡਿਆਲਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਕਰਵਾਏ ਜਾ ਰਹੇ ਸਲਾਨਾ ਸਮਾਗਮ ਦੇ ਦੂਸਰੇ ਦਿਨ 31 ਪ੍ਰਾਣੀਆਂ ਨੇ ਅਮ੍ਰਿਤਪਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਖ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਦੌਰਾਨ 31 ਪ੍ਰਾਣੀਆਂ ਨੇ ਅਮ੍ਰਿਤਪਾਨ ਕੀਤਾ ਜਿਨ੍ਹਾਂ ਨੂੰ ਕਕਾਰ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਅਤੇ 12 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਵੇਗਾ ਜਿਸ ਵਿਚ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਬਾਬਾ ਪ੍ਰੀਤਮ ਸਿੰਘ, ਬਾਬਾ ਗੁਰਮੇਲ ਸਿੰਘ, ਬਲਵਿੰਦਰ ਸਿੰਘ ਖਰੜ, ਸੁੱਖਾ ਪਡਿਆਲਾ, ਲੱਖੀ ਲਖਨੌਰ, ਬਿੰਦਾ ਕਰਾਲਮਾਜਰਾ, ਲੱਖਾ ਸਿੰਘ, ਜਸਵੀਰ ਸਿੰਘ ਖਰੜ, ਗੁਰਦਾਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …