ਮੁਹਾਲੀ ਬਾਰ ’ਚੋਂ ਐਡਵੋਕੇਟ ਵੈਲਫੇਅਰ ਫੰਡ ਟਰੱਸਟੀ ਕਮੇਟੀ ਲਈ 31 ਮੈਂਬਰ ਚੁਣੇ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਜ਼ਿਲ੍ਹਾ ਬਾਰ ਮੁਹਾਲੀ ਵਿੱਚ ਅੱਜ ਮੈਂਬਰ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਅਤੇ ਬਾਰ ਪ੍ਰਧਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਰਪ੍ਰੀਤ ਸਿੰਘ ਬਰਾੜ ਉਚੇਚੇ ਤੌਰ ਤੇ ਮੁਹਾਲੀ ਬਾਰ ਐਸੋਸੀਏਸ਼ਨ ਦੇ ਸੱਦੇ ਤੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਪਹੁੰਚੇ। ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਲੌਂਗੀਆ ਅਤੇ ਹੋਰਨਾਂ ਬਾਰੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਬਰਾੜ ਨੇ ਬਾਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਵਕੀਲਾਂ ਦੇ ਹੱਕਾਂ ਲਈ ਲੜਦੇ ਰਹੇ ਹਨ ਅਤੇ ਵਕੀਲਾਂ ਦੇ ਸਾਥ ਦੇਣ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਿਣ ਦਾ ਵਾਅਦਾ ਕੀਤਾ। ਇਸ ਮੌਕੇ ਉਨ੍ਹਾਂ ਬਾਰ ਕੌਸਲ ਵੱਲੋਂ ਗਠਿਤ ਐਡਵੋਕੇਟ ਵੈਲਫੇਅਰ ਫੰਡ ਦੇ ਤਹਿਤ ਬਣਾਈ ਟਰੱਸਟੀ ਕਮੇਟੀ ਵੱਲੋਂ ਥਾਪੇ ਮੈਂਬਰਾਂ ਵੱਲੋਂ ਸਾਰਟੀਫਿਕੇਟ ਵੀ ਵੰਡੇ। ਇਸ ਕਮੇਟੀ ਵਿੱਚ 31 ਮੈਂਬਰਾਂ ਨੂੰ ਜ਼ਿਲ੍ਹਾ ਬਾਰ ਮੁਹਾਲੀ ਵਿੱਚ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਨੇ ਵਕੀਲਾਂ ਦੇ ਬਣ ਰਹੇ ਪੱਕੇ ਚੈਂਬਰਾਂ ਦੀ ਸ਼ਲਾਘਾ ਕੀਤੀ ਅਤੇ ਵਕੀਲਾਂ ਨੂੰ ਉਨ੍ਹਾਂ ਦੇ ਪੱਕੇ ਚੈਂਬਰਾਂ ਲਈ ਵਧਾਈ ਵੀ ਦਿੱਤੀ। ਉਨ੍ਹਾਂ ਭਰੋਸਾ ਦਵਾਇਆ ਕਿ ਜਲਦ ਉਹ ਪੱਕੇ ਚੈਂਬਰਾਂ ’ਚ ਸਮੂਹ ਵਕੀਲ ਸਹਿਬਾਨਾਂ ਦੁਬਾਰਾ ਮਿਲਣਗੇ। ਇਸ ਮੌਕੇ ਬਾਰ ਪ੍ਰਧਾਨ ਅਮਰਜੀਤ ਸਿੰਘ ਲੌਂਗੀਆ ਅਤੇ ਹੋਰ ਮੈਂਬਰਾਂ ਵੱਲੋਂ ਹਰਪ੍ਰੀਤ ਸਿੰਘ ਬਰਾੜ ਦਾ ਬਾਰ ਦੇ ਕੰਮਾਂ ਵਿੱਚ ਸਹਿਯੋਗ ਦੇਣ ਲਈ ਅਤੇ ਉਨ੍ਹਾ ਦੇ ਕੀਤੇ ਉਪਰਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਲੱਖਾ, ਮੋਹਨ ਲਾਲ ਸੇਤੀਆ, ਹਰਬੰਤ ਸਿੰਘ, ਤਾਰਾ ਚੰਦ ਗੁਪਤਾ, ਗੁਰਦੇਵ ਸਿੰਘ ਸੈਣੀ, ਡੀ.ਕੇ. ਵੱਤਸ, ਨਟਰਾਜਨ ਕੌਸ਼ਲ, ਦਰਸ਼ਨ ਸਿੰਘ ਧਾਲੀਵਾਲ, ਐਚ.ਐਸ. ਢਿੱਲੋਂ, ਗੁਰਦੀਪ ਸਿੰਘ, ਹਰਦੀਪ ਸਿੰਘ ਦੀਵਾਨਾ, ਪ੍ਰਿਤਪਾਲ ਸਿੰਘ ਬਾਸੀ, ਅਮਰਜੀਤ ਸਿੰਘ ਰੁਪਾਲ, ਦਮਨਜੀਤ ਸਿੰਘ ਧਾਲੀਵਾਲ, ਨਰਪਿੰਦਰ ਸਿੰਘ ਰੰਗੀ, ਲਲਿਤ ਸੂਦ, ਸਿਮਰਨ ਸਿੰਘ, ਜਸਬੀਰ ਸਿੰਘ ਚੌਹਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …