
ਪਿੰਡ ਬੱਲੋਮਾਜਰਾ ਦੇ 32 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
ਸਰਕਾਰ ਦੀਆਂ ਲੋਕਪੱਖੀ ਨੀਤੀਆਂ ਕਾਰਨ ਲੋਕ ਖ਼ੁਦ ਜੁੜ ਰਹੇ ਨੇ ਪਾਰਟੀ ਨਾਲ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ, ਮੁਹਾਲੀ, 21 ਅਗਸਤ:
ਮੁਹਾਲੀ ਨੇੜਲੇ ਪਿੰਡ ਬੱਲੋਮਾਜਰਾ ਦੇ ਯੂਥ ਆਗੂ ਕੁਲਵਿੰਦਰ ਸਿੰਘ ਬੱਲੋਮਾਜਰਾ ਦੀ ਅਗਵਾਈ ਹੇਠ ਅੱਜ 32 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਕਹੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ ਵੀ ਮੌਜੂਦ ਸਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕਪੱਖੀ ਨੀਤੀਆਂ ਨੂੰ ਦੇਖਦੇ ਹੋਏ ਲੋਕ ਖ਼ੁਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੂਹ ਮੰਤਰੀ, ਵਿਧਾਇਕ ਅਤੇ ਪ੍ਰਮੁੱਖ ਅਹੁਦੇਦਾਰ ਇੱਕ ਸਾਧਾਰਨ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ ਜਦੋਂਕਿ ਬਾਕੀ ਰਵਾਇਤੀ ਪਾਰਟੀਆਂ ਵਿੱਚ ਅਹੁਦਿਆਂ ਪਿੱਛੇ ਆਗੂ ਆਪਸ ਵਿੱਚ ਲੜਦੇ ਹਨ ਅਤੇ ਅਹਿਮ ਜ਼ਿੰਮੇਵਾਰੀ ਦੇਣ ਦੀ ਬੋਲੀ ਲਗਦੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਮੁਫ਼ਤ ਇਲਾਜ ਹੋ ਰਿਹਾ ਹੈ ਅਤੇ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਬਿਜਲੀ ਬਿੱਲ ਮੁਆਫ਼ ਕੀਤੇ ਜਾਣ ਨਾਲ ਹੁਣ ਤੱਕ 80 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟਰੈਫ਼ਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਚੌਂਕਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਬਾਕੀ ਥਾਵਾਂ ’ਤੇ ਜਲਦੀ ਲਗਾਏ ਜਾਣਗੇ।

ਇਸ ਮੌਕੇ ਸਟੇਟ-ਐਵਾਰਡੀ ਫੂਲਰਾਜ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਹਰਦੀਪ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਅਮਨਦੀਪ ਸਿੰਘ ,ਅਰਸ਼ਦੀਪ ਸਿੰਘ, ਜੱਗੀ, ਜਗਜੀਤ ਸਿੰਘ ਸੰਧੂ, ਕੁਲਵੰਤ ਸਿੰਘ, ਮਨਦੀਪ ਸਿੰਘ ਲਾਡੀ, ਸਰਬਜੀਤ ਸਿੰਘ, ਅਮਨਿੰਦਰ ਸਿੰਘ, ਗੁਰਜਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਅਮਰਪਾਲ, ਪੰਕਜ ਸ਼ਰਮਾ, ਗੁਰਦੀਪ ਸਿੰਘ, ਗੁਰਜੋਤ ਸਿੰਘ, ਅਵੀਜੋਤ ਸਿੰਘ, ਮਨਿੰਦਰ ਸਿੰਘ ਸਮੇਤ ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਆਪ ਵਲੰਟੀਅਰ ਹਰਮੇਸ਼ ਸਿੰਘ, ਸਤਵਿੰਦਰ ਸਿੰਘ ਮੌਲੀ ਅਤੇ ਹੋਰ ਪਤਵੰਤੇ ਮੌਜੂਦ ਸਨ।