ਟਰੈਫ਼ਿਕ ਪੁਲੀਸ ਵੱਲੋਂ ਨਾਕਾਬੰਦੀ ਦੌਰਾਨ 33 ਵਿਅਕਤੀ ਦੇ ਚਲਾਨ

ਨਬਜ਼-ਏ-ਪੰਜਾਬ, ਮੁਹਾਲੀ, 14 ਸਤੰਬਰ:
ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਅਸਰਦਾਰ ਢੰਗ ਨਾਲ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਮਰ ਕੱਸ ਲਈ ਹੈ। ਜ਼ਿਲ੍ਹਾ ਪੁਲੀਸ ਮੁਹਾਲੀ ਦੇ ਟਰੈਫ਼ਿਕ ਜ਼ੋਨ-2 ਦੇ ਇੰਚਾਰਜ ਪਰਵਿੰਦਰ ਸਿੰਘ ਅਤੇ ਏਐਸਆਈ ਦਿਲਬਾਗ ਸਿੰਘ ਸਮੇਤ ਹੋਰਨਾਂ ਪੁਲੀਸ ਜਵਾਨਾਂ ਵੱਲੋਂ ਮੁਹਾਲੀ ਦੇ ਫੇਜ਼-3ਬੀ-2 ਵਿੱਚ ਡ੍ਰਿੰਕ ਐਂਡ ਡਰਾਈਵ ਨਾਕਾ ਲਗਾਇਆ ਗਿਆ।
ਇਸ ਦੌਰਾਨ ਪੁਲੀਸ ਵੱਲੋਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ 33 ਵਿਅਕਤੀਆਂ ਦੇ ਚਲਾਨ ਕੀਤੇ ਗਏ। ਟਰੈਫ਼ਿਕ ਜ਼ੋਨ-2 ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੁਲੀਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਨਾਲ ਸੜਕ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ। ਇਸ ਮੌਕੇ ਏਐਸਆਈ ਧਰਮਪਾਲ ਅਤੇ ਏਐਸਆਈ ਜੋਗਿੰਦਰ ਪਾਲ, ਹੌਲਦਾਰ ਪਿਆਰਾ ਸਿੰਘ ਅਤੇ ਸਿਪਾਹੀ ਜਗਬੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…