ਸਰਹਿੰਦ-ਭਾਖੜਾ ਨਹਿਰ ਨੇੜਿਓਂ 35 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 20 ਜਨਵਰੀ:
ਇੱਥੋਂ ਦੇ ਨਜਦੀਕੀ ਪਿੰਡ ਕਜੋਲੀ ਵਿੱਚੋਂ ਲੰਘਦੀ ਸਰਹਿੰਦ-ਭਾਖੜਾ ਨਹਿਰ ਨਜ਼ਦੀਕ ਲਗਭਗ 35 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਨੂੰ ਮੋਰਿੰਡਾ ਪੁਲਿਸ ਨੇ ਅਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਨੋਜਵਾਨ ਦੀ ਪਹਿਚਾਣ ਸੰਭੂ ਪੁੱਤਰ ਸਵਰਗੀ ਜਸਵੀਰ ਸਿੰਘ ਵਾਸੀ ਪਿੰਡ ਰਤਨਗੜ੍ਹ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਨਿਰਮਲ ਕੌਰ ਪਤਨੀ ਸਵਰਗੀ ਜਸਵੀਰ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਸੰਭੂ ਦਾ ਇੱਕ ਐਨ.ਜੀ.ਓ ਦੁਆਰਾ ਇਲਾਜ਼ ਚੱਲਦਾ ਸੀ। ਇਲਾਜ ਦੋਰਾਨ ਹੀ ਉਸਨੂੰ ਪਤਾ ਲੱਗਾ ਕਿ ਉਹ ਏਡਜ਼ ਅਤੇ ਕਾਲਾ ਪੀਲੀਆ ਦੀ ਬਿਮਾਰੀ ਤੋ ਪੀੜਤ ਹੈ। ਉਹ ਪ੍ਰੇਸ਼ਾਨੀ ਦੀ ਹਾਲਤ ਵਿੱਚ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਘਰ ਨਹੀ ਆਇਆ। ਅੱਜ ਉਸਦੀ ਭੇਦਭਰੀ ਹਾਲਤ ਵਿੱਚ ਪਿੰਡ ਕਜੋਲੀ ਸਰਹਿੰਦ-ਭਾਖੜਾ ਨਹਿਰ ਨਜ਼ੀਦਕ ਤੋਂ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਦੋ ਇੰਸਪੈਕਟਰ ਅਮਨਦੀਪ ਸਿੰਘ ਥਾਣਾ ਮੁਖੀ ਮੋਰਿੰਡਾ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਰੂਪਨਗਰ ਭੇਜਿਆ ਗਿਆ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …