Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 19 ਦਸੰਬਰ ਗੁਰਦੁਆਰਾ ਤਾਲਮੇਲ ਕਮੇਟੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹਰਦਿਆਲ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਵਿੱਚ ਹੋਈ। ਜਿਸ ਵਿੱਚ 3 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾ ਵਾਂਗ ਮਹਾਨ ਨਗਰ ਕੀਰਤਨ ਦੇ ਆਯੋਜਨ ਦਾ ਮਤਾ ਪਾਸ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਤੋਂ ਸਵੇਰੇ 11 ਵਜੇ ਆਰੰਭ ਹੋ ਕੇ ਇਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਫੇਜ਼-1 ਤੋਂ ਆਰੰਭ ਹੋ ਕੇ ਗੁਰੂ ਨਾਨਕ ਮਾਰਕੀਟ ਗੁਰਦੁਆਰਾ ਸਾਹਿਬ ਸੈਕਟਰ-55 ਪੁਰਾਣਾ ਬੈਰੀਅਰ, ਫਰੈਂਕੋ ਹੋਟਲ ਚੌਂਕ, ਮਦਨਪੁਰਾ ਚੌਂਕ, ਗੁਰਦੁਆਰਾ ਰਾਮਗੜੀਆ ਸਭਾ ਫੇਜ਼-3ਬੀ1, ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1, ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਹੁੰਦਾ ਹੋਇਆ ਇੱਥੋਂ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਪਹੁੰਚ ਕੇ ਰਾਤ 8 ਵਜੇ ਸੰਪੂਰਨ ਹੋਵੇਗਾ। ਇਸ ਮੀਟਿੰਗ ਅਮਰਜੀਤ ਸਿੰਘ ਪਾਹਵਾ, ਪਰਮਜੀਤ ਸਿੰਘ ਗਿੱਲ, ਬਲਬੀਰ ਸਿੰਘ ਖਾਲਸਾ, ਜਸਵਿੰਦਰ ਸਿੰਘ, ਸੋਹਣ ਸਿੰਘ, ਜੇਸਿੰਘ, ਨਿਰਮਲ ਸਿੰਘ ਭੁਰਜੀ, ਮਨੋਹਰ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ, ਗੁਰਚਰਨ ਸਿੰਘ, ਤਰਲੋਚਨ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ ਪਟਿਆਲਵੀ, ਭਜਨ ਸਿੰਘ, ਸਤਪਾਲ ਸਿੰਘ ਬਾਗੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ