ਕੌਮੀ ਲੋਕ ਅਦਾਲਤ ਵਿੱਚ 3818 ਕੇਸਾਂ ਦਾ ਨਿਪਟਾਰਾ, 5,61,99,55,703 ਕੀਮਤ ਦੇ ਐਵਾਰਡ

ਕੌਮੀ ਲੋਕ ਅਦਾਲਤ: 9 ਸਾਲ ਤੋਂ ਅਲੱਗ ਰਹਿ ਰਹੇ ਪਤੀ-ਪਤਨੀ ਇਕੱਠੇ ਰਹਿਣ ਲਈ ਹੋਏ ਰਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜਸਟਿਸ ਅਜੇ ਤਿਵਾੜੀ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਗਵਾਈ ਹੇਠ ਇਸ ਸਾਲ ਦੀ ਚੌਥੀ ਅਤੇ ਆਖ਼ਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਤੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਵੱਖ-ਵੱਖ ਲੋਕ ਅਦਾਲਤ ਦੇ ਬੈਂਚਾਂ ਦਾ ਨਿਰੀਖਣ ਕੀਤਾ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17016 ਕੇਸ ਸੁਣਵਾਈ ਲਈ ਰੱਖੇ ਗਏ। ਜਿਨ੍ਹਾਂ ’ਚੋਂ 3818 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁੱਲ 5,61,99,55,703 ਰੁਪਏ ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਇੱਕ ਅਜਿਹਾ ਕੇਸ ਸਾਹਮਣੇ ਆਇਆ। ਜਿਸ ਵਿੱਚ ਪਤੀ-ਪਤਨੀ ਘਰੇਲੂ ਹਿੰਸਾ ਕਾਰਨ ਪਿਛਲੇ 9 ਸਾਲ ਤੋਂ ਅਲੱਗ ਰਹਿ ਰਹੇ ਸਨ ਪ੍ਰੰਤੂ ਜੁਡੀਸ਼ਰੀ ਟੀਮ ਦੇ ਸਮਝਾਉਣ ਤੋਂ ਬਾਅਦ ਦੋਵਾਂ ਨੇ ਆਪਸੀ ਗਿਲੇ ਸ਼ਿਕਵੇ ਦੂਰ ਕਰ ਕੇ ਖ਼ੁਸ਼ੀ-ਖ਼ੁਸ਼ੀ ਇਕੱਠੇ ਰਹਿਣ ਲਈ ਮੰਨ ਗਏ ਅਤੇ ਅਦਾਲਤ ’ਚੋਂ ਇਕੱਠੇ ਹੀ ਆਪਣੇ ਘਰ ਪਰਤੇ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਫੈਸਲਾ ਹੋਣ ’ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਵੀ ਨਹੀਂ ਹੁੰਦੀ। ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਵਿੱਚ 19 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਸਬ-ਡਵੀਜ਼ਨ ਡੇਰਾਬੱਸੀ ਵਿੱਚ 3 ਬੈਂਚ ਅਤੇ ਸਬ-ਡਵੀਜ਼ਨ ਖਰੜ ਵਿੱਚ 4 ਬੈਂਚ ਗਠਿਤ ਕੀਤੇ ਗਏ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…