39ਵਾਂ ‘‘ਕੌਮੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ’’ ਸਮਾਪਤ, 16 ਰਾਜਾਂ ਦੇ ਬੱਚਿਆਂ ਨੇ ਭਾਗ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ:
ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਲਗਾਇਆ ਛੇ ਰੋਜ਼ਾ 39ਵਾਂ ‘‘ਕੌਮੀ ਲਰਨ ਟੂ ਲਿਵ ਟੂਗੈਦਰ ਕੈਂਪ’’ ਸਮਾਪਤ ਹੋ ਗਿਆ। ਪਹਿਲੇ ਦਿਨ ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਕੀਤਾ ਸੀ। ਜਿਸ ਵਿੱਚ 16 ਰਾਜਾਂ ਦੇ 10 ਤੋਂ 14 ਸਾਲ ਤੱਕ ਦੇ 150 ਤੋਂ ਵੱਧ ਵਿਦਿਆਰਥੀਆਂ ਅਤੇ ਐਸਕਾਰਟਸ ਨੇ ਭਾਗ ਲਿਆ। ਅਖੀਰਲੇ ਦਿਨ ਸ੍ਰੀਮਤੀ ਡਾ. ਸਾਧਨਾ ਸੰਗਰ ਮੁੱਖ ਮਹਿਮਾਨ ਜਦੋਂਕਿ ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਅਨੁਪਕਿਰਨ ਸਮੇਤ ਕੌਂਸਲ ਦੇ ਕੈਸ਼ੀਅਰ ਰਤਿੰਦਰ ਬਰਾੜ ਅਤੇ ਰਾਜਸਥਾਨ ਰਾਜ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਜੈ ਸ੍ਰੀ ਸਿੱਧ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਬਾਲ ਭਲਾਈ ਕੌਂਸਲ ਪੰਜਾਬ ਦੀ ਚੇਅਰਪਰਸਨ ਸ੍ਰੀਮਤੀ ਪ੍ਰਜਾਕਤਾ ਅਵਧ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸ਼ਿਵਾਲਿਕ ਪਬਲਿਕ ਸਕੂਲ, ਦਿ ਮਿਲੇਨੀਅਮ ਸਕੂਲ, ਸ਼ਿਵਾਲਿਕ ਬੀ.ਐੱਡ ਕਾਲਜ ਅਤੇ ਅਨਹਦ ਫਾਉਂਡੇਸ਼ਨ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਕੌਂਸਲ ਦੇ ਸਕੱਤਰ ਡਾ. ਪ੍ਰੀਤਮ ਸੰਧੂ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵੱਖ-ਵੱਖ ਸੂਬਿਆਂ ਦੇ ਵਿਦਿਆਰਥੀਆਂ ਵੱਲੋਂ ਆਪਣੇ ਰਵਾਇਤੀ ਪਹਿਰਾਵੇ ਵਿੱਚ ਖ਼ੂਬਸੂਰਤ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਸਬੂਤ ਦਿੱਤਾ। ਸ੍ਰੀਮਤੀ ਸਾਧਨਾ ਸੰਗਰ ਨੇ ਬੱਚਿਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕੈਂਪ ਦੇ ਆਯੋਜਨ ਲਈ ਚਾਈਲਡ ਵੈੱਲਫੇਅਰ ਕੌਂਸਲ ਪੰਜਾਬ ਦੀ ਸਖ਼ਤ ਮਿਹਨਤ ਦੀ ਤਾਰੀਫ਼ ਕੀਤੀ। ਡਾ. ਡਿੰਪਲ ਧਾਲੀਵਾਲ ਨੇ ਕੈਂਪ ਵਿੱਚ ਭਾਗ ਲੈਣ ਵਾਲੀਆਂ ਸੂਬਾ ਕੌਂਸਲਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਅਖੀਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਅਤੇ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…