Share on Facebook Share on Twitter Share on Google+ Share on Pinterest Share on Linkedin ਵਿਕਾਸ ਦੇ ਮੁੱਦੇ ਅਕਾਲੀ-ਭਾਜਪਾ ਗੱਠਜੋੜ ਦੀ ਤੀਜੀ ਵਾਰ ਬਣੇਗੀ ਸਰਕਾਰ: ਰਾਜੂ ਖੰਨਾ ਸੁਧਾਰ ਸਭਾ ਮਾਸਟਰ ਕਲੋਨੀ ਮੰਡੀ ਗੋਬਿੰਦਗੜ੍ਹ ਵਿੱਚ ਆਯੋਜਿਤ ਚੋਣ ਜਲਸੇ ਵਿੱਚ ਲੋਕਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਨਬਜ਼-ਏ-ਪੰਜਾਬ ਬਿਊਰੋ, ਮੰਡੀ ਗੋਬਿੰਦਗੜ੍ਹ, 30 ਦਸੰਬਰ: ਸੁਧਾਰ ਸਭਾ ਮਾਸਟਰ ਕਲੌਨੀ ਮੰਡੀ ਗੋਬਿੰਦਗੜ੍ਹ ਦੀ ਸਮੁੱਚੀ ਟੀਮ ਵੱਲੋਂ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਧਰਮਸ਼ਾਲਾ ਵਿਚ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸੇਸ਼ ਤੌਰ ਤੇ ਸ਼ਾਮਲ ਹੋਏ। ਇਸ ਭਰਵੇਂ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਹਰ ਵਾਰਡ ਅਤੇ ਬਸਤੀਆਂ ਵਿੱਚ ਜਾ ਕੇ ਜਿਥੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਕੇ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ, ਉਥੇ ਲੋੜਵੰਦਾਂ ਤੱਕ ਭਲਾਈ ਸਕੀਮਾਂ ਵੀ ਨਾਲੋਂ ਨਾਲ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗੋਬਿੰਦਗੜ੍ਹ ਦੇ ਕਿਸੇ ਵੀ ਵਾਸੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਸ੍ਰੀ ਰਾਜੂ ਖੰਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕੀਤੇ ਵਿਕਾਸ ਪੱਖੀ ਕਾਰਜਾਂ ਨੂੰ ਦੇਖਦੇ ਹੋਏ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਤਾਂ ਜੋ ਇਸ ਹਲਕੇ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ਰਾਜੂ ਖੰਨਾ ਵੱਲੋਂ ਸੁਧਾਰ ਸਭਾ ਮਾਸਟਰ ਕਲੌਨੀ ਨੂੰ ਬਤਰਨਾਂ ਦੀਵੇਲਵੀ ਦਿੱਤੀ ਗਈ। ਇਸ ਮੌਕੇ ਤੇ ਸੁਧਾਰ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਕੌਂਸਲਰ ਪੁਨੀਤ ਗੋਇਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਯੁੂਥ ਅਕਾਲੀ ਦਲ ਦੇ ਪ੍ਰਧਾਨ ਜਸਵੀਰ ਸਿੰਘ ਬੈਨੀਪਾਲ, ਸੋਨੂੰ ਤਲਵਾੜ, ਸੁਰਿੰਦਰ ਕੁਮਾਰ, ਬਖਤਾਵਰ ਸਿੰਘ, ਰਵੀ ਤਲਵਾੜ, ਸੌਰਵ ਤਲਵਾੜ, ਤਰਨ ਧਾਲੀਵਾਲ, ਅਮਨਦੀਪ ਚੌਹਾਨ, ਮਨੀ ਵਾਲੀਆ, ਓਮਕਾਰ ਚੰਦ, ਡਾ. ਲਖਵਿੰਦਰਪਾਲ, ਗੋਬਿੰਦ, ਬੀਬੀ ਪ੍ਰਕਾਸ਼ ਕੌਰ, ਬੀਬੀ ਗੁਰਿੰਦਰ ਕੌਰ, ਬੀਬੀ ਕਮਲਜੀਤ ਕੌਰ, ਹਰਕੰਮਲ ਸਿੰਘ ਵੈਦਵਾਨ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੋਨੀ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ