ਸੋਨੇ ਤੇ ਡਾਇਮੰਡ ਦੇ ਗਹਿਣਿਆਂ ਦਾ ਪਾਰਸਲ ਲੁੱਟਣ ਵਾਲੇ ਗਰੋਹ ਦੇ 4 ਮੁਲਜ਼ਮ ਕਾਬੂ

ਮੁਲਜ਼ਮਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਕਾਰ ਅਤੇ 76.36 ਲੱਖ ਦੇ ਗਹਿਣੇ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਮੁਹਾਲੀ ਪੁਲੀਸ ਨੇ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਦਾ ਕੂਰੀਅਰ ਪਾਰਸਲ ਲੁੱਟਣ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਚਾਰ ਮੁਲਜ਼ਮਾਂ ਆਸ਼ੂ ਵਾਸੀ ਪ੍ਰੇਮ ਨਗਰ, ਅੰਬਾਲਾ ਸ਼ਹਿਰੀ, ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਕਾਜੀਵਾਰਾ (ਅੰਬਾਲਾ), ਤਰਲੋਕ ਸਿੰਘ ਵਾਸੀ ਅੰਬਾਲਾ ਸ਼ਹਿਰੀ ਅਤੇ ਰਵਿੰਦਰ ਵਾਸੀ ਰਾਜਸਥਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 72 ਲੱਖ 36 ਰੁਪਏ ਕੀਮਤ ਦੇ ਸੋਨੇ ਅਤੇ ਡਾਇਮੰਡ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ 23 ਮਈ ਨੂੰ ਬਾਵਾ ਵਾਈਟ ਹਾਊਸ ਫੇਜ਼-11 (ਨੇੜੇ ਰੇਲਵੇ ਸਟੇਸ਼ਨ) ਕੋਲੋਂ ਅਣਪਛਾਤੇ ਵਿਅਕਤੀਆਂ ਇੱਕ ਕੂਰੀਅਰ ਕੰਪਨੀ ਦੇ ਦੋ ਵਰਕਰਾਂ ਤੋਂ ਕੂਰੀਅਰ ਦੇ ਪਾਰਸਲ ਖੋਹ ਕੇ ਫਰਾਰ ਹੋ ਗਏ ਸਨ। ਇਨ੍ਹਾਂ ਪਾਰਸਲਾਂ ਵਿੱਚ ਸੋਨੇ ਅਤੇ ਹੀਰਿਆ ਦੇ ਗਹਿਣੇ ਸਨ। ਇਸ ਸਬੰਧੀ ਥਾਣਾ ਫੇਜ਼-11 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡੀਐਸਪੀ (ਸਿਟੀ-2) ਸੁਖਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਥਾਣਾ ਫੇਜ਼-11 ਦੇ ਐਸਐਚਓ ਸਬ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇਸ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ’ਚੋਂ ਸਭ ਤੋਂ ਪਹਿਲਾਂ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਕੁੱਝ ਗਹਿਣੇ ਅੰਬਾਲਾ ’ਚੋਂ ਬਰਾਮਦ ਕੀਤੇ ਗਏ। ਤਫ਼ਤੀਸ਼ ਦੌਰਾਨ ਆਸ਼ੂ ਨੇ ਆਪਣੇ ਬਾਕੀ ਸਾਥੀਆਂ ਤਰਲੋਕ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸੀ ਅਤੇ ਰਿੰਕੂ ਵਾਸੀ ਹਿਸਾਰ ਅਤੇ ਹਰਦੀਪ ਵਾਸੀ ਅੰਬਾਲਾ ਸਿਟੀ ਬਾਰੇ ਵੀ ਪੁਲੀਸ ਕੋਲ ਖੁਲਾਸਾ ਕੀਤਾ।
ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਸਪ੍ਰੀਤ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਹਿੱਸੇ ਆਉਂਦੇ ਗਹਿਣੇ ਬਰਾਮਦ ਕੀਤੇ ਗਏ। ਇੰਜ ਹੀ ਮੁਲਜ਼ਮ ਤਰਲੋਕ ਸਿੰਘ ਅਤੇ ਰਵਿੰਦਰ ਨੂੰ ਗ੍ਰਿਫ਼ਤਾਰ ਕਰਕੇ 72 ਲੱਖ 36 ਹਜ਼ਾਰ ਰੁਪਏ ਦੇ ਸੋਨੇ ਅਤੇ ਡਾਇਮੰਡ ਦੇ ਗਹਿਣੇ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੁੱਟ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਹਰਿਆਣਾ ਨੰਬਰ ਦੀ ਕਾਰ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਫਰਾਰ ਬਾਕੀ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੱੁਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਵਾਰਦਾਤ ਦੇ ਮਾਸਟਰ ਮਾਈਂਡ ਤਰਲੋਕ ਸਿੰਘ ਅਤੇ ਆਸ਼ੂ ਸਨ। ਜਿਨ੍ਹਾਂ ਨੇ ਜਸਪ੍ਰੀਤ ਉਰਫ਼ ਜੱਸੀ, ਰਿੰਕੂ ਅਤੇ ਹਰਦੀਪ ਨੂੰ ਹਾਈਰ ਕੀਤਾ ਗਿਆ ਸੀ, ਜੋ ਉਕਤ ਤਿੰਨਾਂ ਵੱਲੋਂ ਲੁੱਟ ਖੋਹ ਕਰਕੇ ਸਾਰੇ ਗਹਿਣੇ ਤਰਲੋਕ, ਆਸ਼ੂ ਅਤੇ ਰਵਿੰਦਰ ਨੂੰ ਦਿੱਤੇ ਸੀ। ਜਿਨ੍ਹਾਂ ’ਚੋਂ ਕਮਿਸ਼ਨ ਵਜੋਂ ਜੱਸੀ ਨੂੰ ਕੁੱਝ ਗਹਿਣੇ, ਰਿੰਕੂ ਅਤੇ ਹਰਦੀਪ ਨੂੰ ਪੈਸੇ ਦਿੱਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਲੁੱਟਾਂਖੋਹਾਂ ਦੇ ਮਾਮਲਿਆਂ ਵਿੱਚ ਪੁਲੀਸ ਨੂੰ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …