ਪਿੰਡ ਮਟਰਾਂ ਦੇ 4 ਅਕਾਲੀ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਮੁਹਾਲੀ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਪਿੰਡ ਮੱਟਰਾਂ ਦੇ 4 ਟਕਸਾਲੀ ਅਕਾਲੀ ਪਰਿਵਾਰਾਂ ਦੇ ਲਗਭਗ 2 ਦਰਜਨ ਵਿਅਕਤੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ। ਕਾਂਗਰਸੀ ਆਗੂ ਹਰਨੇਕ ਸਿੰਘ ਢੋਲ ਕੁਰੜੀ ਦੀ ਪ੍ਰੇਰਣਾ ਸਦਕਾ ਕਾਂਗਰਸ ਵਿੱਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਾਰਟੀ ਵਿੱਚ ਸਵਾਗਤ ਕੀਤਾ ਤੇ ਕਾਂਗਰਸ ਪਾਰਟੀ ਦੇ ਮਫਲਰ ਅਤੇ ਹਾਰ ਪਾ ਕੇ ਸਨਮਾਨਿਤ ਵੀ ਕੀਤਾ।
ਅੱਜ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਅਮਰੀਕ ਸਿੰਘ, ਗੁਰਦੀਪ ਸਿੰਘ, ਦਮਨਬੀਰ ਸਿੰਘ, ਸਤਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਅਮਰ ਸਿੰਘ, ਬਲਜੀਤ ਸਿੰਘ, ਗੁਰਮਨ ਸਿੰਘ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਅਧਾਰ ਹੁਣ ਮੋਹਾਲੀ ਹਲਕੇ ਵਿਚੋਂ ਪੂਰੀ ਤਰ੍ਹਾਂ ਖਤਮ ਹੋ ਚੁਕਾ ਹੈ ਅਤੇ ਉਹ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਹਲਕੇ ਵਿੱਚ ਕਰਵਾਏ ਗਏ ਰਿਕਾਰਡਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਕਾਂਗਰਸ ਪਾਰਟੀ ਨਾਲ ਜੁੜੇ ਹਨ।
ਵਿਧਾਇਕ ਸਿੱਧੂ ਨੇ ਜਿਸ ਤਰ੍ਹਾਂ ਪਿਛਲੇ ਪੰਜ ਸਾਲਾਂ ਦੌਰਾਨ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਹਲਕੇ ਵਿੱਚ ਗਰਾਂਟਾਂ ਦੇ ਗੱਫੇ ਵੰਡੇ ਅਤੇ ਮੈਡੀਕਲ ਕਾਲਜ, ਨਵੇਂ ਹਸਪਤਾਲ- ਡਿਸਪੈਂਸਰੀਆਂ, ਕਮਿਊਨਿਟੀ ਸੈਂਟਰ, ਲਿੰਕ ਸੜਕਾਂ ਦਾ ਨਵੀਨੀਕਰਨ ਕਰਵਾਇਆ ਹੈ ਉਸ ਨਾਲ ਸਮੁੱਚੇ ਇਲਾਕੇ ਦੀ ਨੁਹਾਰ ਬਦਲ ਚੁਕੀ ਹੈ, ਜਿਸ ਸਦਕਾ ਵਿਧਾਨ ਸਭਾ ਚੋਣਾਂ ਅੰਦਰ ਸਿੱਧੂ ਦਾ ਲਗਾਤਾਰ ਚੌਥੀ ਵਾਰ ਜਿੱਤਣਾ ਯਕੀਨੀ ਹੈ। ਉਨ੍ਹਾਂ ਇਲਾਕੇ ਅੰਦਰ ਆਪਣੇ ਪੱਧਰ ਉੱਤੇ ਵੀ ਵਿਧਾਇਕ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਚਲਾਉਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਉਂਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਸੂਝਵਾਨ ਪਰਿਵਾਰਾਂ ਵਾਂਗ ਹੀ ਅਗਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਦੇ ਜਹਾਜ਼ ਵਿੱਚ ਸਵਾਰ ਹੋਣਗੇ ਕਿਉਂਕਿ ਅਕਾਲੀ ਦਲ, ਆਪ ਅਤੇ ਭਾਜਪਾ ਸਮੇਤ ਸਾਰੀਆਂ ਵਿਰੋਧੀ ਧਿਰਾਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਕਰ ਲਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਦਲੇਰ ਸਿੰਘ ਮਟਰਾਂ, ਜਗਰੂਪ ਸਿੰਘ ਢੋਲ ਕੁਰੜੀ, ਮੰਗਲ ਸਿੰਘ ਸਰਪੰਚ ਸਿਆਊ ਅਤੇ ਹਰਜੀਤ ਸਿੰਘ ਸਿਆਊ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …