40 ਸਕੂਲਾਂ ਦੇ ਅਧਿਆਪਕਾਂ ਨੂੰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਗੁਣਾਤਮਿਕ ਸੁਧਾਰਾਂ ਲਈ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 40 ਸਕੂਲਾਂ ਦੇ ਮੁਖੀਆਂ ਅਤੇ ਉਹਨਾਂ ਦੇ ਅਧਿਆਪਕਾਂ ਦੀ ਇੱਕ ਮੀਟਿੰਗ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ ਸਿੱਖਿਆ) ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਗੁਰਪ੍ਰੀਤ ਕੌਰ ਧਾਲੀਵਾਲ ਨੇ ਆਏ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਅਤੇ ਗੁਣਾਤਮਿਕ ਪੱਖੋਂ ਨਤੀਜਾ ਵਧੀਆ ਹੋਣ ਦੇ ਨਾਲ ਨਾਲ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਕਾਰਨ ਸਿੱਖਣ ਪੱਧਰ ਵਿੱਚ ਵਧੀਆ ਸੁਧਾਰ ਹੋਣ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈਏਐਸ ਨੇ ਸ਼ਲਾਘਾ ਕੀਤੀ।
ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਗੁਰਪ੍ਰੀਤ ਕੌਰ ਧਾਲੀਵਾਲ ਨੇ ਆਏ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਵਧੀਆ ਬਣਾਉਣ ਲਈ ਸਮੂਹ ਅਧਿਆਪਕਾਂ ਨੂੰ ਮਿਲ ਕੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਦੇ ਟੀਚਿਆਂ ਨੂੰ 100 ਪ੍ਰਤੀਸ਼ਤ ਪ੍ਰਾਪਤ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਹੋਰ ਦੱਸਿਆ ਕਿ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਫੌਜੀ ਕਲੌਨੀ, ਜੰਗਪੂਰਾ, ਬੂਟਾ ਸਿੰਘ ਵਾਲਾ, ਬਨੂੜ-2, ਕਾਠਗੜ੍ਹ, ਜਾਸਤਨਾ ਖੁਰਦ, ਨਗਲਾ, ਨਿੰਬੂਆ, ਹਰੀਪੁਰ ਹਿੰਦੂਆਂ, ਆਲਮਗੀਰ, ਧਨੋਨੀ, ਲਹਿਲੀ, ਲਾਲੜੂ ਮੰਡੀ, ਅੰਟਾਲਾ, ਨਿਆ ਗਾਂਓ, ਖਰੜ-1, ਦੇਸੂ ਮਾਜਰਾ, ਬਲੌਂਗੀ, ਲਾਂਡਰਾਂ, ਧਬਾਲੀ, ਧੜਾਕ ਕਲਾਂ, ਤ੍ਰਿਪੜੀ, ਬਾਸੀਆ ਬ੍ਰਾਹਮਣਾ, ਘੜੂੰਆਂ (ਕੰਨਿਆ), ਫੇਜ-9, ਕੁੰਭੜਾ, ਭਾਗੋ ਮਾਜਰਾ, ਸੋਹਾਣਾ, ਫੇਜ-11, ਸੁਹਾਲੀ, ਅਭੈਪੁਰ, ਮੁੰਧੋ ਸੰਗਤੀਆਂ, ਤਿਉੜ, ਸਿੰਘਪੁਰਾ, ਸੰਗਤਪੁਰ, ਝਾਮਪੁਰ, ਸਿਸਵਾਂ, ਬਗਿੰਡੀ ਅਤੇ ਜੈਅੰਤੀ ਮਾਜਰਾ ਸ਼ਾਮਲ ਸਨ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸੰਤੋਸ਼ ਰਾਣੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਡੇਜ਼ੀ ਵੀ ਹਾਜ਼ਰ ਸਨ। ਮੰਚ ਸੰਚਾਲਨ ਹਰਪਾਲ ਸਿੰਘ ਬਾਜਕ ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਨੇ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…