ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ਸੋਮਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਹੋਏ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਪ੍ਰੇਰਿਆ। ਉਨ੍ਹਾਂ ਨੇ ਭਾਸ਼ਣ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ।
ਇਸ ਮੌਕੇ ਅਧਿਆਪਕ ਸ੍ਰੀਮਤੀ ਮਨਦੀਪ ਸ਼ੁਕਲਾ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦੌਰਾਨ ਵਿਦਿਆਰਥਣ ਅਮਨਦੀਪ ਕੌਰ ਬਾਠ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਜਦੋਂਕਿ ਨਿਮਰਤ ਕੌਰ ਖਾਬੜਾ ਨੇ ਦੂਜਾ ਅਤੇ ਜੀਆ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੌਰਾਨ ਜੱਜ ਦੀ ਭੂਮਿਕਾ ਸ੍ਰੀਮਤੀ ਕੁਲਦੀਪ ਕੌਰ ਅਤੇ ਅਮਰਜੀਤ ਕੌਰ ਨੇ ਬਾਖ਼ੂਬੀ ਨਿਭਾਈ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…