45 ਕਸ਼ਮੀਰੀ ਮਾਲੇਰਕੋਟਲਾ ਤੋੋਂ ਜੰਮੂ-ਕਸ਼ਮੀਰ ਲਈ ਕੀਤੇ ਰਵਾਨਾ

ਐਸ.ਡੀ.ਐਮ. ਮਾਲੇਰਕੋਟਲਾ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕਸ਼ਮੀਰੀਆਂ ਨੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮਾਲੇਰਕੋਟਲਾ, 30 ਅਪ੍ਰੈਲ:
ਲਾਕਡਾਊਨ ਕਾਰਨ ਮਾਲੇਰਕੋਟਲਾ ਸ਼ਹਿਰ ਵਿਚ ਫਸੇ 45 ਕਸ਼ਮੀਰੀ ਅੱਜ ਜੰਮੂ^ਕਸ਼ਮੀਰ ਵਿਖੇ ਸਥਿਤ ਆਪਣੇ ਆਪਣੇ ਘਰਾਂ ਲਈ ਰਵਾਨਾ ਹੋ ਗਏੇ.ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਸ੍ਰੀ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ ਸੰਗਰੂਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਜੰਮੂ^ਕਸ਼ਮੀਰ ਸਰਕਾਰ ਨੇ ਸੰਗਰੂਰ ਜ਼ਿਲੇ੍ਹ ਵਿਚ ਲਾਕਡਾਊਨ ਕਾਰਨ ਫਸੇ ਕਸ਼ਮੀਰੀਆਂ ਨੂੰ ਘਰ ਘਰ ਪਹੁੰਚਾਉਣ ਲਈ ਤਿੰਨ ਬੱਸਾਂ ਭੇਜੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਲਾਕਡਾਊਨ ਕਾਰਨ ਮਾਲੇਰਕੋਟਲਾ ਸ਼ਹਿਰ ਵਿਚ 45 ਕਸ਼ਮੀਰੀ ਲੋਕ ਫਸੇ ਹੋਏ ਸਨ.ਇਨ੍ਹਾਂ ਸਾਰਿਆਂ ਨੂੰ ਅੱਜ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਤੌੌਰ ਤੇ ਆਈਆਂ 3 ਬੱਸਾਂ ਰਾਹੀਂ ਸਰਕਾਰੀ ਕਾਲਜ, ਮਾਲੇਰਕੋਟਲਾ ਤੋਂ ਰਵਾਨਾ ਕਰ ਦਿੱਤਾ ਗਿਆ.ਇਸ ਮੌਕੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਸਮੂਹ ਕਸ਼ਮੀਰੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਸਭ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਹਦਾਇਤ ਕੀਤੀ। ਇਸ ਮੌਕੇ ਆਪਣੇ ਆਪਣੇ ਘਰ ਜਾ ਰਹੇ ਕਸ਼ਮੀਰੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਦਿਲੋਂ ਦੁਆਵਾਂ ਦਿੱਤੀਆਂ.ਇਸ ਮੌਕੇ ਗੁਰਦੁਆਰਾ ਹਾਅ ਦਾ ਨਾਹਰਾ ਦੇ ਸੇਵਾਦਾਰਾਂ ਵੱਲੋਂ ਹੈਡ ਗ੍ੰਥੀ ਸ. ਨਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਸ਼ਮੀਰੀ ਲੋਕਾਂ ਲਈ ਲੰਗਰ ਦੇ ਪੈਕੇਟ ਤਿਆਰ ਕਰ ਕੇ ਦਿੱਤੇ ਗਏ.ਇਸ ਮੌਕੇ ਬਾਦਲ ਦੀਨ, ਤਹਿਸੀਲਦਾਰ ਮਾਲੇਰਕੋਟਲਾ, ਸ੍ਰੀ ਧਰਮ ਸਿੰਘ, ਸੀਨੀਅਰ ਸਹਾਇਕ, ਸ੍ਰੀ ਰੋਹਿਤ ਕੁਮਾਰ, ਜੂਨੀਅਰ ਸਹਾਇਕ, ਸ੍ਰੀ ਗੁਰਵਿੰਦਰ ਸਿੰਘ, ਜੂਨੀਅਰ ਸਹਾਇਕ, ਸ੍ਰੀ ਮਨਪ੍ਰੀਤ ਸਿੰਘ ਕਲਰਕ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…