nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ 66 ਸਕੂਲਾਂ ਵਿੱਚ 45 ਹਜ਼ਾਰ 225 ਬੱਚਿਆਂ ਨੂੰ ਮਿਲ ਰਿਹੈ ਮਿਡ ਡੇਅ ਮੀਲ ਤਹਿਤ ਦੁਪਹਿਰ ਦਾ ਭੋਜਨ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ 666 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ 56 ਹਜਾਰ 823 ਬੱਚਿਆਂ ਨੂੰ ਮਿਡ ਡੇਅ ਮੀਲ ਸਕੀਮ ਤਹਿਤ ਦੁਪਹਿਰ ਦਾ ਸਾਫ਼ ਸੁਥਰਾ ਅਤੇ ਪੋਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਨੂੰ ਯੋਜਨਬੰਧ ਤਰੀਕੇ ਨਾਲ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ) ਬਲਜਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਮਿਡ ਡੇ ਮੀਲ ਸਕੀਮ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਾਡੇ ਗੁਰੂਆਂ ਪੀਰਾਂ ਦੇ ਦਰਸਾਏ ਮਾਰਗਾਂ ਤੇ ਚਲ ਕੇ ਸਰਬੱਤ ਦੇ ਭਲੇ ਲਈ, ਜਾਤ-ਪਾਤ ਅਤੇ ਊਚ-ਨੀਚ ਦਾ ਭੇਦ ਮਿਟਾਉਣ ਵਾਲੀ ਅਤੇ ਸਕੂਲੀ ਬੱਚਿਆਂ ਨੂੰ ਪੰਗਤ ਵਿੱਚ ਬਿਠਾ ਕੇ ਦੁਪਹਿਰ ਦਾ ਖਾਣਾ ਮਿਡ ਡੇ ਮੀਲ ਸਕੀਮ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ।
ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਮਿਡ ਡੇ ਮੀਲ ਸਕੀਮ ਅਧੀਨ 443 ਸਰਕਾਰੀ ਅਤੇ ਅਤੇ 223 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅੱਪਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਮਿਡ ਡੇ ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੁਪਹਿਰ ਦਾ ਖਾਣਾ ਬਣਾਉਣ ਲਈ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1360 ਕੁੱਕ-ਕਮ- ਹੈਲਪਰ ਕੰਮ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 67 ਸਕੂਲਾਂ ਵਿੱਚ ਗੈਰ ਸਰਕਾਰੀ ਸੰਸਥਾ ਇਸਤਰੀ ਸਕਤੀ ਵੱਲੋਂ ਬਣਿਆ ਬਣਾਇਆ ਦੁਪਹਿਰ ਦਾ ਖਾਣਾ ਸਕੂਲੀ ਬੱਚਿਆਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾਂ ਵੱਲੋਂ 39 ਪ੍ਰਾਇਮਰੀ ਸਕੂਲਾਂ ਦੇ 7109 ਬੱਚਿਆਂ ਨੂੰ ਅਤੇ ਅੱਪਰ ਪ੍ਰਾਇਮਰੀ 28 ਸਕੂਲਾਂ ਦੇ 4489 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਕੀ ਸਕੂਲਾਂ ਵਿੱਚ ਮਿਡ ਡੇਅ ਮੀਲ ਅਧਿਆਪਕਾਂ ਦੀ ਦੇਖ-ਰੇਖ ਹੇਠ ਕੁੱਕਾਂ ਵੱਲੋਂ ਤਿਆਰ ਕੀਤਾ ਜਾਂਦਾਂ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਤਿਆਰ ਕਰਨ ਲਈ ਸਕੂਲ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਦਰ ਟੀਚਰ ਐਸੋਸੀਏਸ਼ਨ ਦਾ ਸਹਿਯੋਗ ਵੀ ਲਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਐਨ.ਜੀ.ਓ. ਵੱਲੋਂ ਤਿਆਰ ਕੀਤਾ ਮਿਡ ਡੇਅ ਮੀਲ ਨਿਰੰਤਰ ਚੈਕ ਕੀਤਾ ਜਾਂਦਾ ਹੈ ਅਤੇ ਇਹ ਖਾਣਾ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸਹਾਇਕ ਬਲਾਕ ਮੈਨੇਜਰ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਵੱਲੋਂ ਚੈਕ ਕੀਤਾ ਜਾਂਦਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਦੁਪਹਿਰ ਦਾ ਸਾਫ਼ ਸੁਥਰਾ ਅਤੇ ਪੋਸਟਿਕ ਖਾਣਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਖਾਣੇ ਦੇ ਸਮੇਂ-ਸਮੇਂ ਸਿਵਲ ਸਰਜਨ ਸਾਹਿਬਜਾਦਾ ਅਜੀਤ ਸਿੰਘ ਵੱਲੋਂ ਗਠਿਤ ਕੀਤੀ ਟੀਮ ਵੱਲੋਂ ਸੈਪਲ ਵੀ ਲਏ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਦੁਪਹਿਰ ਦੇ ਖਾਣੇ ਦੀ ਹਰ ਦਿਨ ਲਈ ਸੂਚੀ ਬਣਾਈ ਗਈ ਹੈ ਜਿਸ ਤਹਿਤ ਦੁਪਹਿਰ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…