Share on Facebook Share on Twitter Share on Google+ Share on Pinterest Share on Linkedin ਕਰਫਿਊ ਦੌਰਾਨ ਹੁਣ ਤੱਕ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ 456 ਬੱਚਿਆਂ ਨੇ ਲਿਆ ਜਨਮ ਕਰੋਨਾਵਾਇਰਸ ਸੰਕਟ ਦੇ ਬਾਵਜੂਦ ਓਪੀਡੀ, ਜਣੇਪਾ ਅਤੇ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ: ਸਿਵਲ ਸਰਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ: ਕਰੋਨਾਵਾਇਰਸ ਦੀ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ ਦੇ ਬਾਵਜੂਦ ਮੁਹਾਲੀ ਦੇ ਸਰਕਾਰੀ ਹਸਪਤਾਲ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਓਪੀਡੀ, ਜੱਚਾ ਅਤੇ ਬੱਚਾ ਜਾਂਚ, ਜਣੇਪਾ ਅਤੇ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ 20 ਮਾਰਚ ਤੋਂ ਲੈ ਕੇ 15 ਅਪਰੈਲ ਤੱਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ 456 ਬੱਚਿਆਂ ਨੇ ਜਨਮ ਲਿਆ ਹੈ। ਜਿਨ੍ਹਾਂ ’ਚੋਂ 245 ਲੜਕੇ ਅਤੇ 211 ਲੜਕੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਐਮਰਜੈਂਸੀ ਅਤੇ ਹੋਰ ਜ਼ਰੂਰੀ ਡਾਕਟਰੀ ਸੇਵਾਵਾਂ ਲਗਾਤਾਰ ਮੁਹੱਈਆ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜਵੰਦਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਸਰਕਾਰੀ ਹਸਪਤਾਲ ਮੁਹਾਲੀ ਵਿੱਚ 183, ਖਰੜ ਹਸਪਤਾਲ ਵਿੱਚ 103 ਅਤੇ ਡੇਰਾਬੱਸੀ ਹਸਪਤਾਲ ਵਿੱਚ 97 ਬੱਚਿਆਂ ਨੇ ਜਨਮ ਲਿਆ। ਇਸ ਤੋਂ ਇਲਾਵਾ ਬਾਕੀ ਪ੍ਰਾਇਮਰੀ ਅਤੇ ਕਮਿਊਨਿਟੀ ਸਿਹਤ ਕੇਂਦਰਾਂ-ਕੁਰਾਲੀ, ਬਨੂੜ, ਢਕੌਲੀ, ਲਾਲੜੂ, ਬੂਥਗੜ੍ਹ ਵਿੱਚ ਵੀ ਜਣੇਪੇ ਹੋਏ ਹਨ। ਇੰਜ ਹੀ ਸਬ-ਸੈਂਟਰ ਪੱਧਰ ’ਤੇ ਬੱਚਿਆਂ ਦਾ ਆਮ ਟੀਕਾਕਰਨ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਆਮ ਜਾਂਚ ਅਤੇ ਜਣੇਪੇ ਲਈ ਆਉਣ ਵਾਲੀਆਂ ਗਰਭਵਤੀ ਅੌਰਤਾਂ ਅਤੇ ਹੋਰ ਗੰਭੀਰ ਮਰੀਜ਼ਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ਼ ਦੀ ਇਹੋ ਕੋਸ਼ਿਸ਼ ਹੈ ਕਿ ਇਸ ਸੰਕਟਮਈ ਸਮੇਂ ਵਿਚ ਵੀ ਲੋਕਾਂ ਨੂੰ ਚੰਗੀਆਂ ਅਤੇ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣ। ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਛੋਟੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲਾਂ ਵਿੱਚ ਆਉਣ ਦੀ ਬਜਾਏ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰਕੇ ਡਾਕਟਰੀ ਸਲਾਹ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇਣ ਸਮੇਂ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ, ਮਾਸਕ ਪਾਉਣ ਅਤੇ ਇਮਾਰਤ ਤੇ ਕਮਰਿਆਂ ਨੂੰ ਰੋਗਾਣੂ-ਮੁਕਤ ਕਰਨ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਕਿਸੇ ਵੀ ਮਰੀਜ਼ਾਂ ਜਾਂ ਉਨ੍ਹਾਂ ਦੇ ਤੀਮਾਰਦਾਰਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾ ਰਿਹਾ ਹੈ ਤਾਂ ਜੋ ਕਿ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਨੇ ਹਸਪਤਾਲਾਂ ਵਿੱਚ ਸੇਵਾਵਾਂ ਦੇ ਰਹੇ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ