nabaz-e-punjab.com

ਤੀਜੇ ਦਿਨ ਵੀ ਟੈਂਕੀ ’ਤੇ ਚੜੇ ਰਹੇ ਬੇਰੁਜ਼ਗਾਰ ਅਧਿਆਪਕ, ਪੰਜਾਬ ਸਰਕਾਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦਾ ਐਲਾਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਇੱਥੋਂ ਦੇ ਨੇੜਲੇ ਪਿੰਡ ਸੋਹਾਣਾ ਵਿਖੇ ਸੰਘਰਸ਼ ਕਰ ਰਹੇ ਬੀ ਐਡ ਟੈਟ ਅਤੇ ਸਬਜੈਕਟ ਪਾਸ ਬੇਰੁਜਗਾਰ ਯੂਨੀਅਨ ਦੇ ਸੰਘਰਸ਼ ਨੂੰ ਅੱਜ ਆਮ ਆਦਮੀ ਪਾਰਟੀ ਨੇ ਆਪਣੀ ਹਮਾਇਤ ਦੇ ਦਿੱਤੀ ਹੈ ਅਤੇ ਅੱਜ ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਇਸ ਧਰਨੇ ਵਿੱਚ ਪਹੁੰਚੇ ਅਤੇ ਬੇਰੁਜ਼ਗਾਰ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਵੇਂ ਸਰਕਾਰ ਬਦਲ ਗਈ ਹੈ ਪਰੰਤੂ ਅਸਲੀਅਤ ਵਿੱਚ ਤਾਂ ਸਿਰਫ ਪੱਗਾਂ ਦਾ ਰੰਗ ਹੀ ਤਬਦੀਲ ਹੋਇਆ ਹੈ। ਉਹਨਾਂ ਕਿਹਾ ਕਿ ਨਾਂ ਤਾਂ ਕਾਰਗੁਜਾਰੀ ਵਿੱਚ ਕੋਈ ਫਰਕ ਆਇਆ ਹੈ ਅਤੇ ਨਾ ਹੀ ਗਰੀਬਾਂ ਅਤੇ ਲੋੜਵੰਦਾਂ ਪ੍ਰਤੀ ਉਸਦਾ ਨਜਰੀਆ ਹੀ ਬਦਲਿਆ ਹੈ।
ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਸ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਤਾਂ ਸਰਕਾਰੀ ਅਫ਼ਸਰ ਬਣਾਉਣ ਲਈ ਚਾਰਾਜੋਈ ਕੀਤੀ ਜਾਂਦੀ ਹੈ ਜਦੋਂ ਕਿ ਉਸ ਪਰਿਵਾਰ ਵਿੱਚ ਮੌਜੂਦਾ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਹੋਣ ਦੇ ਇਲਾਵਾ ਸਾਬਕਾ ਮੰਤਰੀ ਵੀ ਸ਼ਾਮਿਲ ਹਨ ਅਤੇ ਇਹ ਪਰਿਵਾਰ ਆਰਥਿਕ ਅਤੇ ਸਮਾਜਿਕ ਪੱਖੋੱ ਬਹੁਤ ਮਜਬੂਤ ਵੀ ਹੈ ਪ੍ਰੰਤੂ ਨੌਕਰੀ ਲਈ ਸੰਘਰਸ਼ ਕਰ ਰਹੇ ਬੇਰੁਜਗਾਰ ਅਧਿਆਪਕਾਂ (ਜਿਹਨਾਂ ਦੇ ਘਰ ਰੋਟੀ ਪਕਣੀ ਵੀ ਅੌਖੀ ਹੈ) ਨੂੰ ਸਰਕਾਰ ਨੌਕਰੀ ਦੇਣ ਤੋੱ ਇਨਕਾਰੀ ਹੈ। ਉਹਨਾਂ ਟੈਂਕੀ ਤੇ ਚੜ੍ਹੇ ਬੇਰੁਜਗਾਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਭਾਵਕੁਤਾ ਵਿੱਚ ਆ ਕੇ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜਿਸ ਦਾ ਉਹਨਾਂ ਅਤੇਉਹਨਾਂ ਦੇ ਪਰਿਵਾਰ ਨੂੰ ਨੁਕਸਾਨ ਸਹਿਣਾ ਪਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬੇਰੁਜਗਾਰ ਅਧਿਆਪਕਾਂ ਦੇ ਮਸਲੇ ਨੂੰ ਉਪਰ ਤੱਕ ਲੈ ਕੇ ਜਾਵੇਗੀ ਅਤੇ ਉਹਨਾਂ ਨੂੰ ਇਨਸਾਫ ਦਿਵਾ ਕੇ ਰਹੇਗੀ।
ਇਸ ਮੌਕੇ ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ ਸੁਖਪਾਲ ਸਿੰਘ ਖਹਿਰਾ ਵਲੋੱ ਵਿਧਾਨ ਸਭਾ ਦੀ ਕਾਰਵਾਈ ਫੇਸਬੁਕ ਤੇ ਲਾਈਵ ਕਰਨ ਬਦਲੇ ਉਹਨਾਂ ਨੂੰ ਬਜਟ ਸ਼ੈਸ਼ਨ ਵਾਸਤੇ ਵਿਧਾਨ ਸਭਾ ਤੋੱ ਮੁਅੱਤਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਸਰਕਾਰ ਦਾ ਤਾਂ ਇਹ ਕੰਮ ਹੀ ਹੁੰਦਾ ਹੈ ਕਿ ਜਿਹੜਾ ਵੀ ਉਸਦੇ ਖਿਲਾਫ ਬੋਲੇ ਉਸਨੂੰ ਬਾਹਰ ਕਰ ਦਿਉ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਨੂੰ ਵਿਰੋਧੀ ਧਿਰ ਵਿੱਚ ਭੇਜ ਕੇ ਜਨਤਾ ਦੇ ਚੌਕੀਦਾਰ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗੀ।
ਇਸ ਤੋੱ ਸੋਹਣਾ ਨੇੜੇ ਧਰਨੇ ਵਾਲੀ ਥਾਂ ਤੇ ਪਹੁੰਚਣ ਮੌਕੇ ਬੇਰੁਜਗਾਰ ਅਧਿਆਪਕਾਂ ਦੀ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਨੇ ਸ੍ਰੀ ਭਗਵੰਤ ਮਾਨ ਨੂੰ ਆਪਣੀ ਮੰਗਾਂ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਤੇ ਸਹਿਮਤੀ ਪਗਟਾਉਂਦਿਆਂ ਸ੍ਰੀ ਮਾਨ ਨੇ ਆਮ ਆਦਮੀ ਪਾਰਟੀ ਵੱਲੋਂ ਬੇਰੁਜਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਪਾਣੀ ਦੀ ਟੈਂਕੀ ਤੇ ਚੜ੍ਹੇਬੇਰੁਜਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪਾਣੀ ਦੀ ਟੈਂਕੀ ਤੋਂ ਇੱਕ ਅਲਟੀਮੇਟਮ ਦਾ ਪੱਤਰ ਹੇਠਾਂ ਸੁਟਿਆ। ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਪਿਛਲੀ 14 ਜੂਨ ਤੋਂ ਆਪਣੇ ਰੁਜਗਾਰ ਦੀ ਮੰਗ ਨੂੰ ਲੈ ਕੇ ਟੱੈਕੀ ਤੇ ਚੜ੍ਹੇ ਹੋਏ ਹਨ ਪ੍ਰੰਤੂ ਅੱਜ ਤੀਜੇ ਦਿਨ ਤਕ ਸਰਕਾਰ ਵੱਲੋੱ ਉਹਨਾਂ ਦੀ ਸਾਰ ਨਹੀਂ ਲਈ ਗਈ ਹੈ। ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਅਗਲੇ 48 ਘੰਟਿਆਂ ਤਕ ਸਰਕਾਰ ਨੇ ਉਹਨਾਂ ਦੀ ਰੁਜਗਾਰ ਦੀ ਮੁੱਖ ਮੰਗ ਨਾ ਮੰਨੀ ਤਾਂ ਉਹ ਕੋਈ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਜਿਸਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
ਇੱਥੇ ਇਹ ਜਿਕਰਯੋਗ ਹੈ ਕਿ ਬੀਤੀ 14 ਜੂਨ ਨੂੰ ਬੀ ਐਡ ਬੇਰੁਜਗਾਰ ਟੈਟ ਅਤੇ ਸਬਜੈਕਟ ਪਾਸ ਯੂਨੀਅਨ ਦੀ ਮੀਟਿੰਗ ਦੌਰਾਨ 1 ਮਹਿਲਾ ਸਮੇਤ ਯੂਨੀਅਨ ਦੇ ਪੰਜ ਮੈਂਬਰ ਹਰਵਿੰਦਰ ਸਿੰਘ ਮਲੇਰਕੋਟਲਾ, ਸਤਨਾਮ ਸਿੰਘ ਦਸੂਹਾ, ਵਿਜੇ ਕੁਮਾਰ ਨਾਭਾ, ਹਰਦੀਪ ਸਿੰਘ ਭੀਖੀ ਅਤੇ ਵਰਿੰਦਰਜੀਤ ਕੌਰ ਨਾਭਾ ਸੋਹਾਣਾ ਨੇੜੇ ਪਾਣੀ ਦੀ ਟੈਂਕੀ ਤੇ ਚੜ੍ਹ ਗਏ ਸਨ ਅਤੇ ਟੈਂਕੀ ਦੇ ਹੇਠਾਂ ਯੂਨੀਅਨ ਵੱਲੋਂ ਧਰਨਾ ਲਗਾ ਦਿੱਤਾ ਗਿਆ ਸੀ ਜਿਹੜਾ ਹੁਣ ਵੀ ਜਾਰੀ ਹੈ। ਇਸ ਦੌਰਾਨ ਪੁਲੀਸ ਅਤੇ ਪ੍ਰਸ਼ਾਸਨ ਦੀਆਂ ਭਰਪੂਰ ਕੋਸ਼ਿਸ਼ਾਂ ਦੇ ਬਾਵਜੂਦ ਸੰਘਰਸ਼ਕਸੀ ਬੇਰੁਜਗਾਰ ਅਧਿਆਪਕ ਟੈਂਕੀ ਤੇ ਹੀ ਖੜੇ ਹੋਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਹਾਲੀ ਹਲਕੇ ਤੋੱ ਵਿਧਾਨ ਸਭਾ ਚੋਣ ਲੜ ਚੁੱਕੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਮੀਡੀਆ ਇੰਚਾਰਜ, ਪੰਜਾਬ ਆਮ ਆਦਮੀ ਪਾਰਟੀ, ਦਿਲਾਵਰ ਸਿੰਘ, ਮੇਜਰ ਸਿੰਘ ਸ਼ੇਰਗਿੱਲ, ਰਵਨੀਤ ਸਿੰਘ ਅਤੇ ਅਮਨਦੀਪ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…