Share on Facebook Share on Twitter Share on Google+ Share on Pinterest Share on Linkedin ਪੁਲੀਸ ਐਲਡਰ ਡੇਅ ਮੌਕੇ ’ਤੇ ਸਭ ਤੋਂ ਵੱਧ ਉਮਰ ਦੇ 5 ਸੇਵਾਮੁਕਤ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ: ਪੰਜਾਬ ਦੇ ਪੁਲੀਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹਰੇਕ ਸਾਲ ਵਾਂਗ ਇਸ ਵਰ੍ਹੇ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਸਥਿਤ ਜ਼ਿਲ੍ਹਾ ਪੁਲੀਸ ਹੈੱਡਕੁਆਰਟਰ ’ਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਪੁਲੀਸ ਐਲਡਰ ਡੇਅ ਮਨਾਇਆ ਗਿਆ। ਇਸ ਮੌਕੇ ਐਸਪੀ (ਸਿਟੀ) ਜਗਜੀਤ ਸਿੰਘ ਜੱਲ੍ਹਾ ਅਤੇ ਡੀਐਸਪੀ (ਸਿਟੀ‐2) ਰਮਨਦੀਪ ਸਿੰਘ, ਪੰਜਾਬ ਪੁਲੀਸ ਐਸੋਸੀਏਸ਼ਨ ਦੇ ਪ੍ਰਧਾਨ ਐਸਪੀ (ਸੇਵਾਮੁਕਤ) ਹਰਬੰਸ ਸਿੰਘ ਰਿਆੜ ਸਮੇਤ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਕਰੀਬ 200 ਤੋਂ ਵੱਧ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਕਰਾਈਮ ਰੋਕਣ ਲਈ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸਮਾਗਮ ਮੌਕੇ ਸਭ ਤੇ ਵੱਧ ਉਮਰ ਦੇ 5 ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੂੰ ਗਰਮ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ