ਪਾਕਿਸਤਾਨ ਵਿੱਚ 5 ਖਤਰਨਾਕ ਅਤਿਵਾਦੀਆਂ ਨੂੰ ਫਾਂਸੀ ’ਤੇ ਲਟਕਾਇਆ

ਸ੍ਰੀ ਨਗਰ ਵਿੱਚ ਸੁਰੱਖਿਆ ਫੋਰਸ ਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਇਕ ਅਤਿਵਾਦੀ ਢੇਰ

ਨਬਜ਼-ਏ-ਪੰਜਾਬ ਬਿਊਰੋ, ਇਸਲਾਮਾਬਾਦ, 10 ਮਾਰਚ:
ਪਾਕਿਸਤਾਨ ਵਿੱਚ ਫੌਜ ਅਤੇ ਸੁਰੱਖਿਆ ਫੋਰਸਾਂ ਤੇ ਹਮਲਾ ਕਰਨ ਦੇ ਮਾਮਲਿਆਂ ਵਿੱਚ ਫੌਜੀ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਗਏ 5 ਖੂੰਖਾਰ ਅੱਤਵਾਦੀਆਂ ਨੂੰ ਫਾਂਸੀ ਤੇ ਲਟਕਾ ਦਿੱਤਾ ਗਿਆ। ਫੌਜ ਦੇ ਇਕ ਬਿਆਨ ਮੁਤਾਬਕ ਇਨ੍ਹਾਂ 5 ਅੱਤਵਾਦੀਆਂ ਨੂੰ ਖੈਬਰ ਪਖਤੂਨਖਵਾ ਸੂਬੇ ਵਿੱਚ ਕੋਹਾਟ ਜ਼ਿਲਾ ਜੇਲ ਵਿੱਚ ਫਾਂਸੀ ਦੇ ਦਿੱਤੀ ਗਈ। ਫੌਜ ਨੇ ਦੱਸਿਆ ਕਿ ਫਾਂਸੀ ਤੇ ਲਟਕਾਏ ਗਏ ਅੱਤਵਾਦੀ ਫੌਜ ਅਤੇ ਹੋਰ ਕਾਨੂੰਨ ਇਨਫੋਰਸਮੈਂਟ ਕਰਮਚਾਰੀਆਂ ਤੇ ਹਮਲਿਆਂ ਵਿੱਚ ਸ਼ਾਮਲ ਸਨ। ਇਹ ਅੱਤਵਾਦੀ ਮੈਜਿਸਟ੍ਰੇਟ ਅਤੇ ਹੇਠਲੀ ਅਦਾਲਤ ਦੇ ਸਾਹਮਣੇ ਆਪਣਾ ਜੁਰਮ ਕਬੂਲ ਕਰ ਚੁੱਕੇ ਸਨ, ਜਿਨ੍ਹਾਂ ਦਾ ਸੰਬੰਧ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਸਨ।
ਇਕ ਰਿਪੋਰਟ ਮੁਤਾਬਕ ਫਾਂਸੀ ਤੇ ਲਟਕਾਏ ਗਏ ਅੱਤਵਾਦੀਆਂ ਦੀ ਪਛਾਣ ਅਨਵਰ ਅਲੀ, ਇਮਦੁੱਲਾਹ, ਖਾਨਦਾਨ ਖਾਨ, ਸਾਬਿਰ ਸ਼ਾਹ, ਸ਼ੌਕਤ ਅਲੀ ਦੇ ਤੌਰ ਤੇ ਕੀਤੀ ਗਈ ਹੈ। ਅੰਕੜਿਆਂ ਮੁਤਾਬਕ ਫੌਜੀ ਅਦਾਲਤਾਂ ਨੇ ਆਪਣੇ 2 ਸਾਲ ਦੇ ਕਾਰਜਕਾਲ ਵਿੱਚ ਕੁੱਲ 274 ਮਾਮਲਿਆਂ ਦੀ ਸੁਣਵਾਈ ਕੀਤੀ, ਜਿਸ ਵਿੱਚ 161 ਨੂੰ ਸਜ਼ਾ-ਏ-ਮੌਤ ਅਤੇ 113 ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ। ਜਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਫੌਜੀ ਅਦਾਲਤਾਂ ਦਾ ਗਠਨ 2014 ਵਿੱਚ ਪਿਸ਼ਾਵਰ ਵਿੱਚ ਇਕ ਸਕੂਲ ਤੇ ਅੱਤਵਾਦੀ ਹਮਲੇ ਤੋੱ ਬਾਅਦ ਕੀਤਾ ਗਿਆ ਸੀ, ਜਿਸ ਵਿੱਚ 150 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਸ਼ਾਮਲ ਸਨ। ਫੌਜੀ ਅਦਾਲਤਾਂ ਦੀ ਮਿਆਦ ਬੀਤੀ ਜਨਵਰੀ ਮਹੀਨੇ ਵਿੱਚ ਖਤਮ ਹੋ ਗਈ ਹੈ ਅਤੇ ਸਿਆਸੀ ਪਾਰਟੀਆਂ ਨੇ ਇਨ੍ਹਾਂ ਅਦਾਲਤ ਦੇ ਮੁੜ ਤੋੱ ਗਠਨ ਕਰਨ ਦੀ ਸਹਿਮਤੀ ਜ਼ਾਹਰ ਕੀਤੀ ਹੈ।
ਉਧਰ, ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਫੋਰਸ ਵੱਲੋਂ ਅਤਿਵਾਦੀਆਂ ਦੇ ਦਰਮਿਆਨ ਮੁਕਾਬਲਾ ਰਾਤ ਦਾ ਜਾਰੀ ਹੈ। ਸੁਰੱਖਿਆ ਫੋਰਸ ਨੇ ਇਕ ਅੱਤਵਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੱਖਣੀ ਕਸ਼ਮੀਰ ਦੇ ਮਲੰਗੋਪੁਰਾ ਪਿੰਡ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ ਤੇ ਸੁਰੱਖਿਆ ਫੋਰਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਅੱਤਵਾਦੀਆਂ ਦੇ ਕਿਸੇ ਘਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਲਾਕੇ ਵਿੱਚ ਲਗਾਤਾਰ ਗੋਲੀਆਂ ਦੀਆਂ ਅਵਾਜ਼ਾਂ ਸੁਣਾਈ ਦੇ ਰਹੀਆਂ ਹਨ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…