
ਖਰੜ ਕੈਂਪ ਵਿੱਚ 52 ਵਿਅਕਤੀਆਂ ਨੇ ਕੀਤਾ ਖੂਨਦਾਨ
ਨਬਜ਼-ਏ-ਪੰਜਾਬ ਬਿਊਰੋ, ਖਰੜ 26 ਜੂਨ:
ਲਾਇਨਜ਼ ਕਲੱਬ ਖਰੜ (ਉਮੰਗ) ਅਤੇ ਸਿਟੀਜ਼ਨ ਵੈੱਲਫੇਅਰ ਕਲੱਬ ਖਰੜ ਵੱਲੋਂ ਅੱਜ ਇੱਥੇ ਏਅਰਪੋਰਟ ਟੀ ਪੁਆਇੰਟ ‘ਤੇ ਖੂਨਦਾਨ ਕੈਂਪ ਲਗਾਇਆ ਗਿਆ।
ਸਮਾਜ ਸੇਵੀ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਵਿਅਕਤੀਆਂ ਨੇ ਖੂਨਦਾਨ ਕੀਤਾ। ਪ੍ਰਬੰਧਕਾਂ ਨੇ ਸਾਰੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸੁਰਜੀਤ ਸਿੰਘ ਗੋਗਾ ਨੇ ਖੂਨਦਾਨ ਸਭ ਤੋਂ ਵੱਡਾ ਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਸ ਮੌਕੇ 30 ਤੋਂ ਵੱਧ ਵਾਰ ਖੂਨਦਾਨ ਕਰਨ ਵਾਲੇ ਅਸ਼ੋਕ ਸ਼ਰਮਾ, ਸੁਖਬੀਰ ਰਾਣਾ, ਮੋਹਨ ਲਾਲ, ਪ੍ਰੀਤਕੰਵਲ ਸਿੰਘ, ਅਮਨਦੀਪ ਮਾਨ ਅਤੇ ਪ੍ਰਵੀਨ ਧੀਮਾਨ ਸਮੇਤ 35 ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ ਤਰਸੇਮ ਸਿੰਘ, ਹਰਵਿੰਦਰ ਸਿੰਘ ਦੇਸੂਮਾਜਰਾ, ਪ੍ਰਿੰਸੀਪਲ ਗੁਰਮੀਤ ਸਿੰਘ, ਅਮਨਦੀਪ ਮਸੀਹ, ਲਾਇਨਜ਼ ਕਲੱਬ ਦੇ ਸਕੱਤਰ ਕਮਲਜੀਤ ਸਿੰਘ, ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।