Share on Facebook Share on Twitter Share on Google+ Share on Pinterest Share on Linkedin 542 ਵਿਅਕਤੀਆਂ ਨੇ ਬਿਨਾਂ ਕਿਸੇ ਲੱਛਣ ਤੋਂ ਕੁਆਰੰਟਾਈਨ ਮਿਆਦ ਪੂਰੀ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕਰੋਨਾਵਾਇਰਸ ਬਿਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਾਅ ਕਰ ਰਿਹਾ ਹੈ ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਸਕਾਰਾਤਮਿਕ ਮਾਮਲਾ ਸਾਹਮਣੇ ਨਹੀਂ ਆਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਿਸ ਸਦਕਾ 542 ਵਿਅਕਤੀਆਂ ਨੇ ਕੁਆਰੰਟਾਈਨ ਮਿਆਦ ਪੂਰੀ ਕਰ ਲਈ ਹੈ। ਜਿਨ੍ਹਾਂ ਵਿੱਚ ਕਰੋਨਾਵਾਇਰਸ ਦੇ ਕੋਈ ਲੱਛਣ ਨਹੀਂ ਪਾਏ ਗਏ। ਬੁਲਾਰੇ ਨੇ ਇਹ ਵੀ ਕਿਹਾ ਕਿ ਜੋ ਵੀ ਵਿਅਕਤੀ ਕਰੋਨਾਵਾਇਰਸ ਦੇ ਸਕਾਰਾਤਮਿਕ ਵਿਅਕਤੀ ਜਾਂ ਲੱਛਣ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਂਦਾ ਹੈ, ਤਾਂ ਇਸ ਨੂੰ ਸਾਵਧਾਨੀ ਲਈ ਕੁਆਰੰਟਾਈਨ ਵਿੱਚ ਰਹਿਣਾ ਪਵੇਗਾ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਘਰੇਲੂ ਕੁਆਰੰਟੀਨ ਦਾ ਮਤਲਬ ਇਹ ਨਹੀਂ ਹੁੰਦਾ ਕਿ ਕੋਈ ਵਿਅਕਤੀ ਕਰੋਨਾਵਾਇਰਸ ਦੇ ਲੱਛਣ ਵਾਲਾ ਹੈ ਜਾਂ ਇਸ ਵਾਇਰਸ ਲਈ ਸਕਾਰਾਤਮਿਕ ਹੈ। ਇਹ ਸਿਰਫ਼ ਇੱਕ ਸਾਵਧਾਨੀ ਉਪਾਅ ਹੈ। (ਬਾਕਸ ਆਈਟਮ) ਇੱਥੋਂ ਦੇ ਨਜ਼ਦੀਕੀ ਪਿੰਡ ਧਰਮਗੜ੍ਹ ਵਿੱਚ ਵਿਦੇਸ਼ ਤੋਂ ਪਰਤੇ ਇਕ ਟੱਬਰ ਦੇ ਪੰਜ ਮੈਂਬਰਾਂ ਦੀ ਸ਼ਨਾਖ਼ਤ ਲਈ ਪੁਲੀਸ ਵੱਲੋਂ ਬਾਂਹਾਂ ’ਤੇ ਪੱਕੀ ਸਿਆਹੀ ਵਾਲੀਆਂ ਮੋਹਰਾਂ ਲਗਾਈਆਂ ਗਈਆਂ। ਦੱਸਿਆ ਗਿਆ ਹੈ ਕਿ ਪਿੰਡ ਦਾ ਵਸਨੀਕ, ਉਸ ਦੀ ਪਤਨੀ ਅਤੇ ਬੇਟਾ 10 ਕੁ ਦਿਨ ਪਹਿਲਾਂ ਸੈਰ ਸਪਾਟਾ ਵੀਜ਼ੇ ’ਤੇ ਘੁੰਮਣ ਫਿਰਨ ਲਈ ਦੁਬਈ ਗਏ ਸੀ। ਪਿੰਡ ਵਾਸੀ ਨਾਲ ਉਸ ਦੀ ਭੈਣ ਅਤੇ ਭਣੋਈਆ ਵੀ ਗਿਆ ਸੀ। ਅੱਜ ਇਨ੍ਹਾਂ ਸਾਰਿਆਂ ਦੀਆਂ ਬਾਂਹਾਂ ’ਤੇ ਮੋਹਰਾਂ ਲਗਾਈਆਂ ਗਈਆਂ ਅਤੇ ਉਨ੍ਹਾਂ ਨੂੰ ਅਗਲੇ 14 ਦਿਨਾਂ ਲਈ ਹਾਊਸ ਆਈਸੋਲੇਸ਼ਨ ਤਹਿਤ ਆਪਣੇ ਘਰ ਵਿੱਚ ਨਜ਼ਰਬੰਦ ਬੰਦ ਰਹਿਣ ਲਈ ਆਖਿਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਵਿਅਕਤੀ ਦੋ ਦਿਨ ਪਹਿਲਾਂ ਦਿੱਲੀ ਏਅਰਪੋਰਟ ’ਤੇ ਉਤਰੇ ਸੀ। ਜਿੱਥੇ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਰਿਪੋਰਟ ਨੈਗੇਟਿਵ ਆਉਣ ’ਤੇ ਹੀ ਉਨ੍ਹਾਂ ਨੂੰ ਵਾਪਸ ਘਰ ਭੇਜਿਆ ਗਿਆ ਹੈ। ਇੱਥੇ ਇਹ ਸਾਰੇ ਹਾਊਸ ਆਈਸੋਲੇਸ਼ਨ ਵਿੱਚ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ