Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਨੂੰ ਹੁਣ ਤੱਕ 55 ਕਰੋੜ 62 ਲੱਖ ਰੁਪਏ ਝੋਨੇ ਦੀ ਅਦਾਇਗੀ ਕੀਤੀ: ਡੀਸੀ ਸਪਰਾ ਇਸ ਸੀਜ਼ਨ ਦੌਰਾਨ 1 ਲੱਖ 77 ਹਜ਼ਾਰ 075 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜਣ ਦੀ ਆਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਵਿੱਚ ਸਥਾਪਿਤ ਕੀਤੀਆਂ ਗਈਆਂ 12 ਮੰਡੀਆਂ ਵਿੱਚ ਹੁਣ ਤੱਕ 51 ਹਜ਼ਾਰ 221 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੇ ਸਾਲ ਹੁਣ ਤੱਕ ਮੰਡੀਆਂ ਵਿੱਚ 48 ਹਜ਼ਾਰ 458 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ। ਕਿਸਾਨਾਂ ਨੂੰ ਝੋਨੇ ਦੀ 55 ਕਰੋੜ 62 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਸੀਜਨ ਦੌਰਾਨ ਜਿਲ੍ਹੇ ਦੀਆ ਮੰਡੀਆਂ ਵਿੱਚ 1 ਲੱਖ 77 ਹਜਾਰ 075 ਮੀਟਰਿਕ ਟਨ ਝੋਨੇ ਦੀ ਫਸਲ ਪੁੱਜਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 33 ਹਜ਼ਾਰ 607 ਮੀਟਰਿਕ ਟਨ ਝੋਨੇ ਦੀ ਲੀਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਏਜੰਸੀਆਂ ਨੂੰ ਲੀਫਟਿੰਗ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 15 ਹਜਾਰ 493 ਮੀਟਰਿਕ ਟਨ, ਮਾਰਕਫੈਡ ਨੇ 12 ਹਜ਼ਾਰ 159 ਮੀਟਰਿਕ ਟਨ, ਪਨਸਪ ਨੇ 8249 ਮੀਟਰਿਕ ਟਨ, ਵੇਅਰਹਾਊਸ ਵੱਲੋਂ 6156 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 6730 ਮੀਟਰਿਕ ਟਨ, ਐਫ.ਸੀ.ਆਈ ਵੱਲ 2386 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 48 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਕਰ ਰਹੀਆਂ ਸਰਕਾਰੀ ਖਰੀਦ ਏਂਜਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ ਅਤੇ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੁਹੰਦ ਅਤੇ ਪਰਾਲੀ ਨੂ ਅੱਗ ਨਾ ਲਗਾਉਣ ਅਤੇ ਰਾਤ ਵੇਲੇ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਨਾ ਕਰਾਈ ਜਾਵੇ ਜਿਸ ਨਾਲ ਝੋਨੇ ਵਿੱਚ ਨਮੀ ਵੱਧ ਜਾਂਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ