550 ਸਾਲਾ ਮੌਕੇ ਹਰ ਪਿੰਡ ਵਿਚ ਲਾਏ ਗਏ 550 ਬੂਟਿਆਂ ਦੀ ਸੰਭਾਲ ਮਨਰੇਗਾ ਰਾਹੀਂ ਕੀਤੀ ਜਾਵੇਗੀ

ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡਾਂ ਵਿਚ ਅਗਲੇ ਛਿੜਕਾਅ ਲਈ ਸਿਹਤ ਵਿਭਾਗ ਦੇ ਮਾਹਿਰਾਂ ਨਾਲ ਵਿਚਾਰ ਕਰਨ ਦ ਫੈਸਲਾ

ਵਿਭਾਗੀ ਤਰੱਕੀਆਂ ਲਈ ਵੀਡੀਓ ਕਾਨਫਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ

ਮਨਰੇਗਾ ਦੀਆਂ ਬਕਾਇਆ ਅਦਾਇਗੀਆਂ ਜਾਰੀ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 7 ਅਪ੍ਰੈਲ
: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾ ਦੀਆਂ ਹਰ ਸਾਲ ਹੋਣ ਵਾਲੀਆਂ ਖੁੱਲੀਆਂ ਬੋਲੀਆਂ ਲਈ ਇਸ ਵਰੇ ਅਜਿਹਾ ਪੜਾਅਵਰ ਪ੍ਰੋਗਰਾਮ ਉਲੀਕਣ ਜਿਸ ਨਾਲ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਹੋ ਸਕੇ।ਇੱਥੇ ਇਹ ਜਿਕਰਯੋਗ ਹੈ ਕਿ ਪੰਚਾਇਤ ਵਿਭਾਗ ਵਲੋਂ ਹਰ ਸਾਲ 1.40 ਲੱਖ ਏਕੜ ਪੰਚਾਇਤੀ ਜਮੀਨ ਦੀ ਬੋਲੀ ਕਰਵਾਈ ਜਾਂਦੀ ਹੈ।
ਪੰਚਾਇਤ ਮੰਤਰੀ ਸ. ਤ੍ਰਿਪਤ ਬਾਜਵਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਿਰਫ ਬੋਲੀਕਾਰ ਹੀ ਬੋਲੀ ਹੋਣ ਮੌਕੇ ਕਾਰਵਾਈ ਵਿਚ ਭਾਗ ਲੈਣ ਅਤੇ ਫਲਤੂ ਲੋਕ ਇਸ ਮੌਕੇ ਇਕੱਠੇ ਨਾ ਹੋਣ। ਉਨ•ਾਂ ਇਸ ਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬੋਲੀ ਕਰਵਾਉਣ ਮੌਕੇ ਪੂਰੇ ਅਤਿਹਾਤ ਵਰਤਣ ਲਈ ਯੋਗ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਪੰਚਾਇਤ ਮੰਤਰੀ ਨੇ ਪੰਚਾਇਤਾਂ ਵਲੋਂ ਪਿੰਡਾਂ ਨੂੰ ਕਰੋਨਾਂ ਤੋਂ ਬਚਾਉਣ ਲਈ ਪਿੰਡਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸਰਹਾਨਾ ਕੀਤੀ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਆਪਣੀ ਜਿੰਮੇਵਾਰੀ ਸਮਝਦੇ ਹੋÂੋ ਬੇਲੋੜੀ ਆਵਾਜਈ ਨਾ ਹੋਣ ਦੇਣ ਅਤੇ ਲੋਕਾਂ ਨੂੰ ਆਪਸੀ ਸੰਪਰਕ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਕਿਸੇ ਵੀ ਮਾਮਲੇ ਨੂੰ ਸਹਿਜਤਾ ਨਾਲ ਹੱਲ ਕੀਤਾ ਜਾਵੇ ਅਤੇ ਤਕਰਾਰ ਤੋਂ ਬਚਿਆ ਜਾਵੇ।
ਪੰਚਾਇਤ ਮੰਤਰੀ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮੌਕੇ ਹਰ ਪਿੰਡ ਵਿਚ ਲਾਏ ਗਏ 550 ਬੂਟਿਆਂ ਦੀ ਸੰਭਾਲ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਮਨਰੇਗਾ ਰਾਹੀਂ ਇੰਨਾਂ ਬੂਟਿਆਂ ਦੀ ਸਾਭ ਸੰਭਾਲ ਕੀਤੀ ਜਾਵੇ ਅਤੇ ਇੱਕ ਵੀ ਬੂਟਾ ਸੰਭਾਲ ਖੁਣੋ ਸੂਕਣ ਨਾ ਦਿੱਤਾ ਜਾਵੇ।
ਪੰਚਾਇਤ ਮੰਤਰੀ ਨੇ ਪਿੰਡਾਂ ਵਿਚ ਕਰੋਨਾਂ ਤੋਂ ਬਚਾਅ ਲਈ ਰੋਗਾਣੂ ਮੁਕਤ ਦਵਾਈ ਦੇ ਸਪਰੇਅ ਦੇ ਤਿੰਨ ਦੌਰ ਪੂਰੇ ਕਰਨ ‘ਤੇ ਫੀਲਡ ਵਿਚ ਕੰਮ ਕਰਨ ਵਾਲੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।ਇਸ ਦੇ ਨਾਲ ਹੀ ਉਨ•ਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਅਗਲਾ ਛਿੜਕਾਅ ਕਰਨ ਤੋਂ ਪਹਿਲਾਂ ਸਿਹਤ ਵਿਭਾਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਕੋਈ ਪ੍ਰੋਗਾਰਮ ਉਲੀਕਿਆ ਜਾਵੇ।
ਇਸ ਮੌਕੇ ਮੰਤਰੀ ਨੇ ਵਿਭਾਗੀ ਤਰੱਕੀਆਂ ਲਈ ਵੀਡੀਓ ਕਾਨਫਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ ਦਿੱਤੀ ਅਤੇ ਨਾਲ ਹੀ ਕਿਹਾ ਕਿ ਕਰਫਿਊ ਵਿਭਾਗੀ ਤਰੱਕੀਆਂ ਲਈ ਅੜਿਕਾ ਨਹੀਂ ਬਣਨਾ ਚਾਹੀਦਾ।
ਸ. ਤ੍ਰਿਪਤ ਬਾਜਵਾ ਨੇ ਮਨਰੇਗਾ ਕਾਮਿਆਂ ਦੀ ਬਕਾਇਆ ਅਦਾਇਜੀ ਤੁਰੰਤ ਜਾਰੀ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ, ਜਿਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਨਰੇਗਾ ਨਾਲ ਸਬੰਧਤ 31 ਮਾਰਚ ਤੱਕ ਦੀਆਂ ਬਣਦੀਆਂ ਅਦਾਇਗੀਆਂ ਜਲਦ ਕਰ ਦਿੱਤੀਆਂ ਜਾਣਗੀਆਂ।
ਮੀਟਿੰਗ ਵਿਚ ਵਿੱਤੀ ਸਕੱਤਰ ਸ਼੍ਰੀਮਤੀ ਸੀਮਾ ਜੈਨ, ਡਾਇਰੈਕਟਰ ਸ੍ਰੀ ਡੀ.ਪੀ.ਐਸ ਖਰਬੰਦਾ, ਜੇ.ਡੀ.ਸੀ ਸ੍ਰੀ ਵਿਪੁਲ ਉਜਵਲ, ਵਧੀਕ ਡਾਇਰੈਕਟਰ ਸ੍ਰੀਮਤੀ ਰਮਿਦਰ ਕੌਰ ਬੁੱਟਰ, ਡਿਪਟੀ ਡਾਇਰੈਕਟਰ ਸ੍ਰੀ ਜੋਗਿੰਦਰ ਕੁਮਾਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੰਜੀਵ ਗਰਗ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…