Nabaz-e-punjab.com

ਪਿੰਡ ਦਾਊਂ ਦੇ ਸਰਬਪੱਖੀ ਵਿਕਾਸ ਲਈ ਸਭ ਤੋਂ ਵੱਧ 56 ਲੱਖ ਰੁਪਏ ਖ਼ਰਚ ਕੀਤੇ: ਚੰਦੂਮਾਜਰਾ

ਕੈਪਟਨ ਸਰਕਾਰ ਨੇ ਪਿੰਡ ਦਾਊਂ ਦੀ ਧਾਰਮਿਕ ਮਹੱਤਤਾ ਨੂੰ ਅਣਗੌਲਿਆ ਕਰਕੇ ਵਿਕਾਸ ਸਬੰਧੀ ਕੋਈ ਵਿਊਂਤਬੰਦੀ ਨਹੀਂ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਪਿੰਡ ਦਾਊਂ ਦੇ ਸਾਬਕਾ ਸਰਪੰਚ ਅਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ ਗੋਸਲ ਦੀ ਅਗਵਾਈ ਹੇਠ ਆਯੋਜਿਤ ਚੋਣ ਜਲਸੇ ਵਿੱਚ ਪਿੰਡ ਵਾਸੀਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਕੇ ਅਕਾਲੀ ਆਗੂ ਦਾ ਮਾਣ ਰੱਖਿਆ। ਸ੍ਰੀ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵਿਕਾਸ ਪੱਖੋਂ ਪਿੰਡ ਦਾਊਂ ਦੀ ਅਣਦੇਖੀ ਦੇ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ‘ਆਦਰਸ਼ ਗਰਾਮ ਯੋਜਨਾ’ ਤਹਿਤ ਵੱਖਰੇ ਫੰਡ ਦੀ ਵਿਵਸਥਾ ਨਹੀਂ ਕੀਤੀ ਗਈ ਅਤੇ ਨਾ ਹੀ ਕੇਂਦਰ ਸਰਕਾਰ ਨੇ ਕੋਈ ਫੰਡ ਦਿੱਤਾ ਪ੍ਰੰਤੂ ਇਸ ਦੇ ਬਾਵਜੂਦ ਉਨ੍ਹਾਂ ਆਪਣੇ ਅਖ਼ਤਿਆਰੀ ਵਿਕਾਸ ਫੰਡ ’ਚੋਂ ਪਿੰਡ ਦਾਊਂ ਦੇ ਵਿਕਾਸ ਲਈ ਸਭ ਤੋਂ ਵੱਧ ਫੰਡ 56 ਲੱਖ ਰੁਪਏ ਜਾਰੀ ਕੀਤੇ ਗਏ।
ਸ੍ਰੀ ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਕਦੇ ਇਸ ਪਿੰਡ ’ਤੇ ਏਨਾ ਪੈਸਾ ਖ਼ਰਚ ਨਹੀਂ ਹੋਇਆ। ਉਨ੍ਹਾਂ ਨੇ ਪਹਿਲਕਦਮੀ ਕਰਦਿਆਂ ਦਾਊਂ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਖੁਲ੍ਹਵਾਈ, 10 ਹਜ਼ਾਰ ਫੁੱਟ ਨਾਲੀਆਂ ਅਤੇ 18 ਹਜ਼ਾਰ ਫੁੱਟ ਗਲੀਆਂ ਬਣਵਾਈਆਂ ਹਨ। ਇਸ ਤੋਂ ਇਲਾਵਾ ਸਕਿੱਲ ਸੈਂਟਰ, ਸੁਵਿਧਾ ਕੇਂਦਰ, ਸ਼ਮਸ਼ਾਨਘਾਟ ਦੀ ਉਸਾਰੀ ਸਮੇਤ ਕਿਸਾਨਾਂ ਅਤੇ ਪੜ੍ਹੇ ਲਿਖੇ ਨੌਜਵਾਨ ਲੜਕੇ ਲੜਕੀਆਂ ਲਈ ਕਿੱਤਾਮੁਖੀ ਸੈਮੀਨਾਰ ਲਗਾਉਣ ਅਤੇ ਕਮਿਊਨਿਟੀ ਸੈਂਟਰ ਬਣਾਇਆ ਗਿਆ ਹੈ। ਸ੍ਰੀ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਪਿਛਲੇ ਢਾਈ ਸਾਲਾਂ ਵਿੱਚ ਕੈਪਟਨ ਸਰਕਾਰ ਨੇ ਪਿੰਡ ਦਾਊਂ ਦੀ ਧਾਰਮਿਕ ਮਹੱਤਤਾ ਨੂੰ ਅਣਗੌਲਿਆ ਕਰਕੇ ਵਿਕਾਸ ਸਬੰਧੀ ਕੋਈ ਵਿਊਂਤਬੰਦੀ ਨਹੀਂ ਕੀਤੀ ਗਈ।
ਇਸ ਮੌਕੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ, ਸਾਬਕਾ ਸਰਪੰਚ ਅਵਤਾਰ ਸਿੰਘ ਗੋਸਲ, ਚੰਡੀਗੜ੍ਹ ਦੇ ਡਿਪਟੀ ਮੇਅਰ ਹਰਦੀਪ ਸਿੰਘ, ਸੁਖਵਿੰਦਰ ਸਿੰਘ ਛਿੰਦੀ, ਜਥੇਦਾਰ ਅਮਨਿੰਦਰ ਸਿੰਘ ਅਬਿਆਣਾ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਪ੍ਰਭਜੋਤ ਸਿੰਘ ਕਲੇਰ, ਮਨਜੀਤ ਸਿੰਘ ਬਹਿਲੋਲਪੁਰ ਸਮੇਤ ਕਈ ਅਕਾਲੀ ਅਤੇ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…