nabaz-e-punjab.com

ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੌਰਾਨ 11 ਨਕਲ ਦੇ ਕੇਸ ਫੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਤਹਿਤ ਵੀਰਵਾਰ ਨੂੰ ਸਵੇਰ ਦੇ ਸੈਸ਼ਨ ਵਿੱਚ ਪੰਜਵੀਂ ਸ਼੍ਰੇਣੀ ਦੇ ਹਿੰਦੀ, ਪੰਜਾਬੀ ਅਤੇ ਉਰਦੂ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਨਕਲ ਤੇ ਹੋਰ ਗ਼ੈਰ ਅਨੁਸ਼ਾਸਨੀ ਕਾਰਵਾਈਆਂ ਉੱਤੇ ਨਜ਼ਰ ਰੱਖਦਿਆਂ ਸਟਾਫ਼ ਨੇ ਪੂਰੀ ਮੁਸਤੈਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਦੌਰਾਨ ਨਕਲ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 10 ਕੇਸ ਅਤੇ ਜਲੰਧਰ ਤੋਂ ਇੱਕ ਕੇਸ ਸਾਹਮਣੇ ਆਇਆ ਹੈ।
ਇਹ ਜਾਣਕਾਰੀ ਦਿੰਦਿਆਂ ਕੰਟਰੋਲ ਰੂਮ (ਪ੍ਰੀਖਿਆਵਾਂ) ਦੇ ਇੰਚਾਰਜ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਵਿਸ਼ਿਆਂ, ਹਿੰਦੀ ਦੂਜੀ ਭਾਸ਼ਾ ਲਈ 2 ਲੱਖ 69 ਹਜ਼ਾਰ 764 ਪ੍ਰੀਖਿਆਰਥੀਆਂ, ਪੰਜਾਬੀ ਦੂਜੀ ਭਾਸ਼ਾ ਲਈ 52 ਹਜ਼ਾਰ 332 ਅਤੇ ਉਰਦੂ ਦੂਜੀ ਭਾਸ਼ਾ ਦੀ ਪ੍ਰੀਖਿਆ ਲਈ 683 ਪ੍ਰੀਖਿਆਰਥੀ ਯੋਗ ਕਰਾਰ ਦਿੱਤੇ ਗਏ ਸਨ ਅਤੇ ਉਨ੍ਹਾਂ ਲਈ ਕੁੱਲ 18080 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ। ਬੋਰਡ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ ਪੰਜਵੀਂ ਜਮਾਤ ਦੀ ਪ੍ਰੀਖਿਆ ਦਾ ਪੇਪਰ ਸਵੇਰ ਦੇ ਸੈਸ਼ਨ ਵਿੱਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 12.15 ਵਜੇ ਤੱਕ ਲਿਆ ਗਿਆ। ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਹਰੇਕ ਪ੍ਰੀਖਿਆਰਥੀ ਅਤੇ ਡਿਊਟੀ ਅਮਲੇ ਲਈ ਮਾਸਕ ਪਹਿਨਣਾ ਜ਼ਰੂਰੀ ਹੋਣ ਦੇ ਨਾਲ-ਨਾਲ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਕੋਵਿਡ-19 ਲਈ ਦਰਸਾਏ ਪ੍ਰਬੰਧਾਂ ਨੂੰ ਪੂਰਾ ਕੀਤਾ ਗਿਆ।

Load More Related Articles
Load More By Nabaz-e-Punjab
Load More In Campaign

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …