
ਕੁਰਾਲੀ ਵਿੱਚ ਤਿੰਨ ਰੋਜ਼ਾ 5ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਜਨਵਰੀ:
ਇੱਥੋਂ ਦੇ ਸਿੰਘਪੁਰਾ ਰੋਡ ’ਤੇ ਸਥਿਤ ਖੇਡ ਸਟੇਡੀਅਮ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਸਪੋਰਟਸ ਕਲੱਬ ਵੱਲੋਂ ਸਵਰਗੀ ਸੁਰਮੁੱਖ ਸਿੰਘ ਯਾਦਗਰੀ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਟੂਰਨਾਮੈਂਟ ਦਾ ਉਦਘਾਟਨ ਪ੍ਰਿੰਸੀਪਲ ਪਰਮਜੀਤ ਕੌਰ ਸਿੰਘਪੁਰਾ ਨੇ ਕੀਤਾ ਜਦੋਂ ਕਿ ਬਾਬਾ ਲਾਭ ਸਿੰਘ ਬਹਾਲਪੁਰ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਬਾਬਾ ਬਹਾਲਪੁਰ ਨੇ ਨੌਜਵਾਨ ਵਰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨਾ ਸਾਡਾ ਫਰਜ਼ ਬਣਦਾ ਹੈ। ਇਸ ਦੌਰਾਨ ਉਦਘਾਟਨੀ ਮੈਚ ਵਿੱਚ ਪਡਿਆਲਾ ਨੇ ਇੱਕ ਗੋਲ ਨਾਲ ਧਿਆਨਪੁਰਾ ਨੂੰ ਹਰਾਇਆ ਅਤੇ ਹੋਰਨਾਂ ਮੁਕਾਬਲਿਆਂ ਵਿੱਚ ਖਿਜਰਾਬਾਦ ਨੇ ਭਾਗੋਵਾਲ ਨੂੰ ਹਰਾਇਆ। ਮੁਹਾਲੀ ਨੇ ਬਹਿਰਾਮਪੁਰ, ਖਿਜਰਾਬਾਦ ਨੇ ਚਤਾਮਲੀ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਦਲਵਿੰਦਰ ਸਿੰਘ ਬਿੱਟੂ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਕਾਲਾ ਕੁਰਾਲੀ, ਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਜਸਕਰਨ ਸਿੰਘ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।