ਚਿੱਟਾ ਪੀਂਦੇ ਚਾਰ ਕੁੜੀਆਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਫੇਜ਼-11 ਦੀ ਪ੍ਰੋਬੇਸ਼ਨਰ ਐਸਐਚਓ (ਅੰਡਰ ਟਰੇਨਿੰਗ ਡੀਐਸਪੀ) ਪ੍ਰਿਆ ਖਹਿਰਾ ਦੀ ਅਗਵਾਈ ਵਾਲੀ ਟੀਮ ਨੇ ਚਾਰ ਲੜਕੀਆਂ ਅਤੇ ਦੋ ਲੜਕਿਆਂ ਨੂੰ ਚਿੱਟਾ ਪੀਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਸਿੰਘ ਵਾਸੀ ਪਿੰਡ ਮੌਲੀ ਬੈਦਵਾਨ, ਪਰਵਿੰਦਰ ਸਿੰਘ ਵਾਸੀ ਸੈਕਟਰ-67, ਭੁਪਿੰਦਰ ਕੌਰ ਉਰਫ਼ ਪਿੰਕੀ ਵਾਸੀ ਸੈਕਟਰ-67, ਪ੍ਰਤਿਭਾ ਉਰਫ਼ ਪ੍ਰੀਤੀ ਵਾਸੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਸੈਕਟਰ-67, ਰਾਜਵਿੰਦਰ ਕੌਰ ਵਾਸੀ ਸੈਕਟਰ-67 ਅਤੇ ਸਾਇਨਾ ਉਰਫ਼ ਸ਼ੀਨੂੰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਬੀਤੇ ਦਿਨ ਲੜਾਈ ਝਗੜੇ ਸਬੰਧੀ ਦਰਜ ਧਾਰਾ 307 ਦੇ ਮੁਕੱਦਮੇ ਵਿੱਚ ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਸੀ। ਇਸ ਦੌਰਾਨ ਸੈਕਟਰ-67 ਦੇ ਇੱਕ ਮਕਾਨ ਵਿੱਚ ਚਾਰ ਲੜਕੀਆਂ ਅਤੇ ਦੋ ਲੜਕਿਆਂ ਨੂੰ ਚਿੱਟਾ ਨਸ਼ੀਲਾ ਪਦਾਰਥ ਪੀਂਦੇ ਹੋਏ ਮੌਕੇ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਕੋਲੋਂ 6 ਗਰਾਮ ਚਿੱਟਾ ਨਸ਼ੀਲਾ ਪਦਾਰਥ ਅਤੇ 106 ਗਰਾਮ ਨਸ਼ੀਲਾ ਪਾਊਡਰ ਅਤੇ 185 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਹ ਸਾਰੇ ਮੁਲਜ਼ਮ ਚਿੱਟਾ ਪੀਣ ਅਤੇ ਵੇਚਣ ਦੇ ਆਦੀ ਹਨ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਇਨ੍ਹਾਂ ਸਾਰਿਆਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…