ਯੂਥ ਆਫ਼ ਪੰਜਾਬ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ 60 ਵਿਅਕਤੀਆਂ ਨੇ ਕੀਤਾ ਖੂਨਦਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜਨਵਰੀ:
‘ਯੂਥ ਆਫ਼ ਪੰਜਾਬ’ ਵੱਲੋਂ ਰੁੱਖ ਲਗਾਓ ਕੁੱਖ ਬਚਾਓ ਅਭਿਆਨ ਤਹਿਤ ਨਿਵੇਕਲੀ ਪਹਿਲ ਕਰਦਿਆਂ ਨੰਨ੍ਹੀ ਬੱਚੀ ਲਵੰਨਿਆ ਦੇ ਜਨਮ ਦਿਨ ਮੌਕੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਪਿੰਡ ਮਾਜਰੀ ਵਿਖੇ ਬਾਬਾ ਦਿਆ ਨਾਥ ਮੱਠ ਮੰਦਰ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਪਰਮਦੀਪ ਬੈਦਵਾਨ ਨੇ ਕਿਹਾ ਕਿ ਰੁੱਖ ਲਗਾਉਣ ਤੇ ਧੀਆਂ ਬਚਾਉਣਾ ਸਮੇਂ ਦੀ ਮੁਖ ਲੋੜ ਹੈ ਤਾਂ ਜੋ ਸਮਾਜ ਨੂੰ ਸਹੀ ਸੇਧ ਮਿਲ ਸਕੇ। ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨ ਨੂੰ ਉੱਤਮ ਦਾਨ ਦੱਸਦੇ ਹੋਏ ਸਾਰਿਆਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ । ਸਰਕਾਰੀ ਹਸਪਤਾਲ ਸੈਕਟਰ-32, ਚੰਡੀਗੜ੍ਹ ਦੀ ਟੀਮ ਵੱਲੋਂ ਡਾ. ਰਵਨੀਤ ਕੌਰ ਦੀ ਦੇਖ-ਰੇਖ ਵਿੱਚ 60 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਮੁਨੀਸ਼ ਗੌਤਮ, ਸਰਪੰਚ ਬਲਕਾਰ ਸਿੰਘ ਭੰਗੂ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਹਰਮਨ, ਗੁਰਵਿੰਦਰ ਸਿੰਘ ਮੁੰਧੋਂ, ਗੁਰਮੀਤ ਸਿੰਘ ਸਾਂਟੂ, ਹਰਮੇਸ਼ ਸਿੰਘ ਬੜੌਦੀ, ਯੂਥ ਆਗੂ ਰਾਮਕਾਂਤ ਕਾਲੀਆ, ਸਤਨਾਮ ਸਿੰਘ ਧੀਮਾਨ, ਰਣਜੀਤ ਸਿੰਘ ਕਾਕਾ ਮਾਰਸ਼ਲ, ਵਿਕਾਸ ਕੌਸ਼ਲ, ਪ੍ਰਿੰਸ ਸ਼ਰਮਾ, ਹਿਮਾਂਸ਼ੂ ਧੀਮਾਨ, ਮਾਮਾ ਮਟੌਰ, ਬੱਬੂ ਮੁਹਾਲੀ, ਜੱਗੀ ਧਨੋਆ, ਮਨੀ ਸ਼ਰਮਾ, ਲਖਵੀਰ ਸਿੰਘ ਲੱਕੀ ਕਲਸੀ, ਹਨੀ ਕਲਸੀ, ਮਨੀ ਮੁਹਾਲੀ ਅਤੇ ਲਾਇਨਜ਼ ਕਲੱਬ ਦੇ ਮੈਂਬਰ ਮੌਜੂਦ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…