Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ 60 ਪੀ.ਈ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਈ: ਸਿੱਖਿਆ ਵਿਭਾਗ ਵੱਲੋਂ ਅੱਜ ਪੀ.ਈ.ਐਸ. (ਸਕੂਲ ਤੇ ਇੰਸਪੈਕਸ਼ਨ) ਕਾਰਡ ਗਰੁੱਪ ‘ਏ’ ਦੇ 60 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ 3 ਮੰਡਲ ਸਿੱਖਿਆ ਅਫਸਰ (ਸੀ.ਈ.ਓ.) ਅਤੇ 37 ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਸ਼ਾਮਲ ਹਨ। ਇਸ ਤੋਂ ਇਲਾਵਾ ਜਿਨ੍ਹਾਂ ਥਾਵਾਂ ’ਤੇ ਅੱਜ ਨਵੇਂ ਪੀ.ਈ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਉਨ੍ਹਾਂ ਥਾਵਾਂ ’ਤੇ ਤਾਇਨਾਤ ਜਿਨ੍ਹਾਂ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਦੇ ਹੁਕਮ ਨਹੀਂ ਜਾਰੀ ਕੀਤੇ, ਉਨ੍ਹਾਂ ਦੇ ਹੁਕਮ ਜਲਦ ਜਾਰੀ ਕਰ ਦਿੱਤੇ ਜਾਣਗੇ ਅਤੇ ਹੁਣ ਉਹ ਅਧਿਕਾਰੀ ਆਪਣੀ ਹਾਜ਼ਰੀ ਸਬੰਧਤ ਜ਼ਿਲੇ ਦੇ ਜ਼ਿਲਾ ਸਿੱਖਿਆ ਅਫਸਰ ਨੂੰ ਦੇਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਇੰਦਰਜੀਤ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਵਾਧੂ ਚਾਰਜ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ), ਸ੍ਰੀ ਜਗਤਾਰ ਸਿੰਘ ਕੁਲੜੀਆ ਨੂੰ ਡਿਪਟੀ ਡਾਇਰੈਕਟਰ (ਐਲੀਮੈਂਟਰੀ ਸਿੱਖਿਆ), ਸ੍ਰੀ ਧਰਮ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਵਾਧੂ ਚਾਰਜ ਡਾਇਰੈਕਟਰ (ਪ੍ਰਸ਼ਾਸਨ), ਸ੍ਰੀ ਖੁਸ਼ਵੀਰ ਸਿੰਘ ਨੂੰ ਮੰਡਲ ਸਿੱਖਿਆ ਅਫਸਰ ਫਰੀਦਕੋਟ, ਸ੍ਰੀ ਜਸਪਾਲ ਸਿੰਘ ਨੂੰ ਮੰਡਲ ਸਿੱਖਿਆ ਅਫਸਰ ਜਲੰਧਰ, ਨਿਸ਼ੀ ਜਲੋਟਾ ਨੂੰ ਮੰਡਲ ਸਿੱਖਿਆ ਅਫਸਰ ਨਾਭਾ, ਹਰਪ੍ਰੀਤ ਕੌਰ ਨੂੰ ਡਿਪਟੀ ਮੰਡਲ ਸਿੱਖਿਆ ਅਫਸਰ ਨਾਭਾ ਤੇ ਮੋਹਨ ਸਿੰਘ ਲਹਿਲ ਨੂੰ ਡਿਪਟੀ ਮੰਡਲ ਸਿੱਖਿਆ ਅਫਸਰ ਜਲੰਧਰ ਤਾਇਨਾਤ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸਸ) ਅੰਮ੍ਰਿਤਸਰ, ਮਨਿੰਦਰ ਕੌਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਠਿੰਡਾ, ਪਰਦੀਪ ਦਿਓਰਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ, ਪਰਵੀਨ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਤਹਿਗੜ੍ਹ ਸਾਹਿਬ, ਸੁਖਬੀਰ ਸਿੰਘ ਬੱਲ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਾਜ਼ਿਲਕਾ, ਰਾਕੇਸ਼ ਬਾਲਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ, ਰਾਮਪਾਲ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਸੁਨੀਤਾ ਸਹੋਤਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜਲੰਧਰ, ਗੁਰਭਜਨ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਚਰਨਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲੁਧਿਆਣਾ, ਸੰਜੀਵ ਸ਼ਰਮਾ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਟਿਆਲਾ, ਬਲਦੇਵ ਰਾਜ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਠਾਨਕੋਟ, ਸੁਭਾਸ਼ ਮਹਾਜਨ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਐਸ.ਏ.ਐਸ. ਨਗਰ, ਸੁਲਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼ਹੀਦ ਭਗਤ ਸਿੰਘ ਨਗਰ, ਦਵਿੰਦਰ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਰਮਨ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰੂਪਨਗਰ, ਬਲਵਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸੰਗਰੂਰ ਤੇ ਪਰਮਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਤਾਨਿਨਾਤ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਬਲਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਠਿੰਡਾ, ਸਰਬਜੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਰਨਾਲਾ, ਧਰਮਵੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਰੀਦਕੋਟ, ਜਸਬੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਤਿਹਗੜ੍ਹ ਸਾਹਿਬ, ਕਸ਼ਮੀਰੀ ਲਾਲ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਾਜ਼ਿਲਕਾ, ਸੁਖਵਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਿਰੋਜ਼ਪੁਰ, ਅਮਰਦੀਪ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਗੁਰਦਾਸਪੁਰ, ਬਲਬੀਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ, ਗੁਰਪ੍ਰੀਤ ਕੌਰ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਜਲੰਧਰ, ਮਾਸਾ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਕਪੂਰਥਲਾ, ਗੁਰਜੋਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਲੁਧਿਆਣਾ, ਜਸਪਾਲ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਮੋਗਾ, ਇੰਦਰਜੀਤ ਸਿੰਘ ਕਾਲਰਾ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ, ਜੋਗਿੰਦਰ ਕੁਮਾਰ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਠਾਨਕੋਟ, ਬਲਜਿੰਦਰ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਐਸ.ਏ.ਐਸ.ਨਗਰ, ਹਰੀ ਕ੍ਰਿਸ਼ਨ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼ਹੀਦ ਭਗਤ ਸਿੰਘ ਨਗਰ, ਮਲਕੀਤ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਚਰਨਜੀਤ ਬਾਤਿਸ਼ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸੰਗਰੂਰ ਤੇ ਹਰਪਾਲ ਸਿੰਘ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਤਾਇਨਾਤ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਕਰਮਜੀਤ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਠਿੰਡਾ, ਪਵਨ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਠਿੰਡਾ, ਭੁਪਿੰਦਰ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫਰੀਦਕੋਟ, ਸ਼ਿਵਪਾਲ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ, ਸੰਦੀਪ ਨਾਗਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਤਿਹਗੜ੍ਹ ਸਾਹਿਬ, ਸੱਤਪਾਲ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜਲੰਧਰ, ਗੁਰਸ਼ਰਨ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਬਿਕਰਮਜੀਤ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਕਪੂਰਥਲਾ, ਮਧੂ ਬਰੂਆ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ, ਸੰਜੀਵ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਟਿਆਲਾ, ਸੁਖਵਿੰਦਰ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਰਾਕੇਸ਼ ਕੁਮਾਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ, ਮਨਸ਼ਿੰਦਰ ਕੌਰ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਰਾਕੇਸ਼ ਗੁਪਤਾ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ ਤੇ ਪ੍ਰਗਟ ਸਿੰਘ ਨੂੰ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਿੁਫਰੋਜ਼ਪੁਰ ਤਾਇਨਾਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ