ਪੱਕੇ ਮੋਰਚੇ ’ਤੇ ਗੁਰੂ ਰਵਿਦਾਸ ਦਾ 648 ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ, ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਆਗੂਆਂ ਨੇ ਵਿਚਾਰਾਂ ਸਾਂਝੀਆਂ ਕੀਤੀਆਂ

ਨਬਜ਼-ਏ-ਪੰਜਾਬ, ਮੁਹਾਲੀ, 16 ਫਰਵਰੀ:
ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ਸ਼ੀਲ ਐਸਸੀ\ਬੀਸੀ ਮਹਾਪੰਚਾਇਤ ਪੰਜਾਬ ਵੱਲੋਂ ਐਤਵਾਰ ਨੂੰ ਪੱਕੇ ਮੋਰਚੇ ਵਾਲੀ ਥਾਂ ’ਤੇ ਸ੍ਰੀ ਗੁਰੂ ਰਵਿਦਾਸ ਦਾ 648ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਕਾਬਿਲੇਗੌਰ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਦੇ ਫੇਜ਼-8 ਵਿੱਚ ਟਰੈਫ਼ਿਕ ਲਾਈਟ ਪੁਆਇੰਟ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਬੈਨਰ ਪੱਕਾ ਮੋਰਚਾ ਲਾਇਆ ਗਿਆ ਹੈ। ਇਸ ਮੌਕੇ ਬੀਬੀ ਗੁਰਨਾਮ ਕੌਰ ਦੀ ਅਗਵਾਈ ਵਾਲੇ ਬੀਬੀਆਂ ਦੇ ਜਥੇ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ, ਉਪਰੰਤ ਵੱਖ-ਵੱਖ ਨਿਹੰਗ ਸਿੰਘਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਚਾਰਾਂ ਸਾਂਝੀਆਂ ਕੀਤੀਆਂ।
ਸ਼੍ਰੋਮਣੀ ਪੰਥ ਅਕਾਲੀ ਤਰਨਾ ਦਲ (ਮਿਸਲ ਬਾਬਾ ਧਕੜ ਸਿੰਘ) ਦੇ ਜਥੇਦਾਰ ਬਾਬਾ ਪ੍ਰਗਟ ਸਿੰਘ ਫਿਰੋਜਪੁਰੀ ਨਿਹੰਗ ਸਿੰਘਾਂ ਦੇ ਜਥੇ ਨਾਲ ਪਹੁੰਚੇ। ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਸਮੇਤ ਪ੍ਰਬੰਧਕ ਬਲਵਿੰਦਰ ਸਿੰਘ ਕੁੰਭੜਾ, ਅਵਤਾਰ ਸਿੰਘ ਨਗਲਾ, ਰਾਜੂ ਢਾਬੀ, ਅਜੈਬ ਸਿੰਘ ਬਠੋਈ, ਪ੍ਰਿੰਸੀਪਲ ਬਨਵਾਰੀ ਲਾਲ, ਡਾ. ਜਗਜੀਵਨ ਸਿੰਘ ਸਰਪੰਚ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ। ਬੁਲਾਰਿਆਂ ਨੇ ਐਸਸੀ\ਬੀਸੀ ਸਮਾਜ ਨੂੰ ਆਪਣੇ ਹੱਕਾਂ ਲਈ ਸਾਂਝੀ ਲੜਾਈ ਲੜਨ ਅਤੇ ਪੱਕੇ ਮੋਰਚੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਹਰਨੇਕ ਸਿੰਘ ਮਲੋਆ, ਸਿਮਰਨਜੀਤ ਸਿੰਘ ਸ਼ੈਕੀ, ਵੇਦ ਪ੍ਰਕਾਸ਼, ਮਨਜੀਤ ਸਿੰਘ ਮੇਵਾ, ਅਜੀਤ ਸਿੰਘ, ਇਕਬਾਲ ਸਿੰਘ, ਰਿਸ਼ੀਰਾਜ ਮਹਾਰ, ਵਿਜਿੰਦਰ ਕੁਮਾਰ, ਜਗਦੀਪ ਸਿੰਘ, ਰਣਜੀਤ ਸਿੰਘ ਖੰਨਾ, ਗਜਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ ਮਲੋਆ, ਪਰਮਿੰਦਰ ਸਿੰਘ ਮਲੋਆ, ਪ੍ਰੋ. ਗੁਲਾਬ ਸਿੰਘ, ਮਮਤਾ ਰਾਣੀ, ਮਨਦੀਪ ਸਿੰਘ ਕੁੰਭੜਾ, ਸੁਰਿੰਦਰ ਸਿੰਘ ਕੰਡਾਲਾ ਸਾਬਕਾ ਸਰਪੰਚ, ਬਾਪੂ ਗੁਰਬਖ਼ਸ਼ ਸਿੰਘ ਬਠੋਈ, ਸੁਰਿੰਦਰ ਸਿੰਘ ਛਿੰਦਾ, ਰੁਪਿੰਦਰ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:…