6635 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਰਾਖਵਾਂਕਰਨ ਨੀਤੀ ਦੇ ਘਾਣ ਦਾ ਖ਼ਦਸ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਮੁਹਾਲੀ ਵਿਖੇ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ 6635 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਅਜੇ ਤਾਈਂ ਡਾਇਰੈਕਟਰ ਭਰਤੀ ਬੋਰਡ ਵੱਲੋਂ ਕੋਈ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਭਰਤੀ ਬੋਰਡ ਵੱਲੋਂ ਉਮੀਦਵਾਰਾਂ ਨੂੰ ਆਪਣੀ ਨਿੱਜੀ ਆਈਡੀ ’ਤੇ ਸਿਲੈਕਟ ਜਾਂ ਨਾਨ ਸਿਲੈਕਟ ਸਬੰਧੀ ਚੈੱਕ ਕਰਨ ਲਈ ਕਿਹਾ ਗਿਆ ਹੈ। ਅੱਜ ਸਟੇਸ਼ਨ ਚੋਣ ਵੀ ਆਨਲਾਈਨ ਕਰਨ ਲਈ ਕਹਿ ਦਿੱਤਾ ਅਤੇ ਇਹ ਪ੍ਰਕਿਰਿਆ ਜਾਰੀ ਹੈ, ਜਦੋਂਕਿ ਅਜੇ ਤਾਈਂ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਜ਼ਿਆਦਾਤਰ ਉਮੀਦਵਾਰਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਸ਼੍ਰੇਣੀ ਵਿੱਚ ਚੁਣੇ ਗਏ ਹਨ। ਰਿਜ਼ਰਵ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਰਾਖਵੇਂਕਰਨ ਨੀਤੀ ਦੀ ਉਲੰਘਣਾ ਕੀਤੇ ਜਾਣ ਦਾ ਖ਼ਦਸ਼ਾ ਹੈ। ਕਿਉਂ ਜੋ ਹੁਣ ਤੱਕ 6635 ਉਮੀਦਵਾਰਾਂ ਦੀ ਮੈਰਿਟ ਸੂਚੀ ਵਿਭਾਗ ਦੀ ਸਾਈਟ ’ਤੇ ਅਪਲੋਡ ਨਹੀਂ ਕੀਤੀ ਗਈ, ਜਦੋਂਕਿ ਹਰ ਭਰਤੀ ਦੀ ਪੂਰੀ ਮੈਰਿਟ ਸੂਚੀ ਪਾਉਣ ਉਪਰੰਤ ਹੀ ਸਟੇਸ਼ਨ ਦੀ ਚੋਣ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ। ਪ੍ਰੰਤੂ 6635 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਅਜਿਹਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਉਮੀਦਵਾਰਾਂ ਦੀ ਮੈਰਿਟ ਸੂਚੀ ਜਾਰੀ ਕੀਤੀ ਜਾਵੇ। ਇਸ ਮਗਰੋਂ ਹੀ ਪਾਰਦਰਸ਼ੀ ਢੰਗ ਨਾਲ ਸਟੇਸ਼ਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਬੋਰਡ ਵੱਲੋਂ ਰਾਖਵਾਂਕਰਨ ਨੀਤੀ ਦੀ ਉਲੰਘਣਾ ਕੀਤੀ ਗਈ ਤਾਂ ਜਥੇਬੰਦੀ ਵੱਡੇ ਪੱਧਰ ’ਤੇ ਸੰਘਰਸ਼ ਵਿੱਢੇਗੀ।
ਮੀਟਿੰਗ ਵਿੱਚ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਬਲਵਿੰਦਰ ਸਿੰਘ, ਹਰਬੰਸ ਲਾਲ ਪਰਜਿਆਂ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ ਮੀਤ ਪ੍ਰਧਾਨ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਹਰਪਾਲ ਤਰਨਤਾਰਨ, ਵੀਰ ਸਿੰਘ ਮੋਗਾ, ਗੁਰਜੈਪਲ ਲੁਧਿਆਣਾ, ਹਰਦੀਪ ਤੂਰ ਫਿਰੋਜ਼ਪੁਰ, ਜਗਤਾਰ ਨਾਭਾ, ਦਿਲਬਾਗ ਤਰਨਤਾਰਨ, ਰਾਜ ਚੌਹਾਨ ਰੂਪਨਗਰ, ਗੁਰਟੇਕ ਫਰੀਦਕੋਟ, ਵਿਜੈ ਮਾਨਸਾ, ਅਮਿੰਦਰਪਾਲ ਮੁਕਤਸਰ, ਜਸਵੀਰ ਬਰਨਾਲਾ, ਕੁਲਵੰਤ ਦਸੂਹਾ, ਗੁਰਮੇਜ਼ ਹੀਰ ਜਲੰਧਰ ਅਤੇ ਹੋਰ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…